328 ਪਾਵਨ ਸਰੂਪਾਂ ਦਾ ਮਾਮਲਾ : ਸਤਿੰਦਰ ਸਿੰਘ ਕੋਹਲੀ ਦਾ ਪੁਲਿਸ ਰਿਮਾਂਡ 5 ਦਿਨ ਹੋਰ ਵਧਿਆ
ਹੁਣ ਸੋਮਵਾਰ ਨੂੰ ਮੁੜ ਅਦਾਲਤ ’ਚ ਕੀਤਾ ਜਾਵੇਗਾ ਪੇਸ਼
328 holy images case: Satinder Singh Kohli's police remand extended by 5 days
ਚੰਡੀਗੜ੍ਹ : 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਤਿੰਦਰ ਸਿੰਘ ਕੋਹਲੀ ਨੂੰ ਅੱਜ ਦੁਬਾਰਾ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਪੁਲਿਸ ਦੀ ਅਰਜ਼ੀ ’ਤੇ ਐਸ.ਐਸ. ਕੋਹਲੀ ਨੂੰ ਹੋਰ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਣ ਦੇ ਹੁਕਮ ਜਾਰੀ ਕੀਤੇ। ਹੁਣ ਕੋਹਲੀ ਨੂੰ ਸੋਮਵਾਰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਹੁਣ ਤੱਕ 16 ਲੋਕਾਂ ਖ਼ਿਲਾਫ ਕੇਸ ਦਰਜ ਹੋ ਚੁੱਕਾ ਹੈ, ਜਿਨ੍ਹਾਂ ਵਿੱਚੋਂ ਦੋ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਸਤਿੰਦਰ ਸਿੰਘ ਕੋਹਲੀ ਨੂੰ ਪਹਿਲਾਂ ਮੁਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।