ਆਪਣੀਆਂ ਮੰਗਾਂ ਨੂੰ ਲੈ ਕੇ ਭਾਰੀ ਮੀਂਹ 'ਚ ਵੀ ਨਰਸਾਂ ਦੀ ਹੜਤਾਲ ਜਾਰੀ, ਇਕ ਨਰਸ ਦੀ ਵਿਗੜੀ ਤਬੀਅਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਤੇ ਕੱਲ੍ਹ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਛੱਤ 'ਤੇ ਧਰਨਾ ਦੇ ਰਹੀਆਂ ਨਰਸਾਂ ਦੀ ਹੜਤਾਲ ਭਾਰੀ ਮੀਂਹ 'ਚ ਵੀ ਜਾਰੀ ਹੈ। ਬੀਤੇ ...

Nurse

ਪਟਿਆਲਾ - ਬੀਤੇ ਕੱਲ੍ਹ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਦੇ ਰਜਿੰਦਰਾ ਹਸਪਤਾਲ ਦੀ ਛੱਤ 'ਤੇ ਧਰਨਾ ਦੇ ਰਹੀਆਂ ਨਰਸਾਂ ਦੀ ਹੜਤਾਲ ਭਾਰੀ ਮੀਂਹ 'ਚ ਵੀ ਜਾਰੀ ਹੈ। ਬੀਤੇ ਦਿਨਾਂ ਤੋਂ ਆਪਣੀਆਂ ਨੌਕਰੀਆਂ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਸਰਕਾਰੀ ਰਾਜਿੰਦਰ ਹਸਪਤਾਲ ਸਥਿਤ ਮੈਡੀਕਲ ਸੁਪਰਡੈਂਟ ਦੇ ਦਫ਼ਤਰ ਦੀ ਇਮਾਰਤ ਉਤੇ ਚੜ੍ਹੀਆਂ ਨਰਸਾਂ ਦਾ ਅੱਜ ਵਰ੍ਹਦੇ ਮੀਂਹ ਦੇ ਬਾਵਜੂਦ ਹੱਡਚੀਰਵੀਂ ਠੰਢ ਵਿਚ ਸੰਘਰਸ਼ ਉਤੇ ਡੱਟੀਆਂ ਰਹੀਆਂ।

ਇਸ ਦੌਰਾਨ ਇਕ ਧਰਨਾਕਾਰੀ ਗੁਰਮੀਤ ਕੌਰ ਦੀ ਸਹਿਤ ਖਰਾਬ ਹੋ ਗਈ, ਜਿਸ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ। ਯੂਨੀਅਨ ਆਗੂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ, ਪਰ ਪੰਜਾਬ ਦੀ ਸਰਕਾਰ ਗੱਲ ਕਰਨ ਨੂੰ ਤਿਆਰ ਨਹੀਂ ਹੈ। ਆਗੂ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਦੇ ਅਧਿਕਾਰੀ ਗੱਲ ਕਰਨ ਦੀ ਬਜਾਏ ਆਪਣੇ ਗਰਮ ਕਮਰਿਆਂ ਦਾ ਆਨੰਦ ਲੈ ਰਹੇ ਹਨ।

ਜ਼ਿਕਰਯੋਗ ਹੈ ਕਿ ਸਰਕਾਰੀ ਰਾਜਿੰਦਰਾ ਹਸਪਤਾਲ, ਮੈਡੀਕਲ ਕਾਲਜ ਅਤੇ ਟੀਬੀ ਹਸਪਤਾਲ ਪਟਿਆਲਾ ਸਮੇਤ ਗੁਰੂ ਨਾਨਕ ਹਸਪਤਾਲ ਤੇ ਮੈਡੀਕਲ ਕਾਲਜ ਅੰਮ੍ਰਿਤਸਰ 'ਚ ਠੇਕੇ 'ਤੇ ਕੰਮ ਕਰਦੀਆਂ ਨਰਸਾਂ, ਐਨਸਿਲਰੀ ਅਤੇ ਚੌਥਾ ਦਰਜਾ ਸਟਾਫ ਵੱਲੋਂ ਸੇਵਾਵਾਂ ਪੱਕੀਆਂ ਕਰਵਾਉਣ ਲਈ ਹੜਤਾਲ ਕੀਤੀ ਜਾ ਰਹੀ।