ਸ੍ਰੀ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਤੋਂ ਗੁਰਦੁਆਰੇ ਤਕ ਬਣੇਗੀ ਸੁਰੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਦੇ ਸਮਾਗਮ ਵਿਚ ਪਾਕਿਸਤਾਨ ਸਰਕਾਰ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਤੋਂ ਲੈ ਕੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਤੱਕ...

Shri Nankana Sahib

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਦੇ ਸਮਾਗਮ ਵਿਚ ਪਾਕਿਸਤਾਨ ਸਰਕਾਰ ਨਨਕਾਣਾ ਸਾਹਿਬ ਰੇਲਵੇ ਸਟੇਸ਼ਨ ਤੋਂ ਲੈ ਕੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਤੱਕ ਇਕ ਵਿਸ਼ੇਸ਼ ਸੁਰੰਗ ਰਸਤੇ ਦੀ ਉਸਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੰਗਤ ਲਈ ਸ਼੍ਰੀ ਨਨਕਾਣਾ ਸਾਹਿਬ ਵਿਚ ਕਈ ਸੁਵਿਧਾਵਾਂ ਦਿਤੀਆਂ ਜਾਣਗੀਆਂ। ਇਹ ਜਾਣਕਾਰੀ ਡਾ. ਦੀਪਕ ਮਨਮੋਹਨ ਸਿੰਘ ਨੇ ਦਿਤੀ ਹੈ। ਡਾ. ਦੀਪਕ ਮਨਮੋਹਨ ਸਿੰਘ 19 ਮੈਂਬਰੀ ਡੈਲੀਗੇਸ਼ਨ ਦੇ ਨਾਲ ਲਾਹੌਰ ਤੋਂ ਸੜਕ ਸਰਹੱਦ ਦੇ ਦੁਆਰਾ ਅਟਾਰੀ ਬੋਰਡਰ ਪਹੁੰਚੇ। ਇਹ ਡੈਲੀਗੇਸ਼ਨ ਲਾਹੌਰ ਵਿਚ 1 ਫਰਵਰੀ ਤੋਂ ਆਯੋਜਿਤ ਤਿੰਨ ਦਿਨਾਂ ਵਿਸ਼ਵ ਪੰਜਾਬੀ

ਅਮਨ ਕਾਂਨਫਰੰਸ ਵਿਚ ਹਿੱਸਾ ਲੈ ਕੇ ਮੰਗਲਵਾਰ ਨੂੰ ਮੁੜਿਆ ਹੈ। ਡਾ. ਦੀਪਕ ਮਨਮੋਹਨ ਸਿੰਘ ਨੇ ਦੱਸਿਆ ਕਿ ਜਦੋਂ ਡੈਲੀਗੇਸ਼ਨ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਹੁੰਚੇ ਤਾਂ ਉਥੇ ਉਨ੍ਹਾਂ ਦਾ ਸਵਾਗਤ ਉਥੋਂ ਦੇ ਡੀਸੀ ਰਾਜਾ ਮੰਸੂਰ ਅਹਿਮਦ ਨੇ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸ਼੍ਰੀ ਬਾਬਾ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਨੂੰ ਦੇਖਦੇ ਹੋਏ ਸ਼੍ਰੀ ਨਨਕਾਣਾ ਸਾਹਿਬ  ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰੱਖੀ ਜਾਵੇਗੀ। ਉਥੇ ਸ਼੍ਰੀ ਬਾਬਾ ਨਾਨਕ ਦੇ ਨਾਂਅ ਉਤੇ ਯੂਨੀਵਰਸਿਟੀ ਦੀ ਸਥਾਪਨਾ ਕਰਨ ਲਈ 51 ਏਕੜ ਭੂਮੀ ਖਰੀਦ ਲਈ ਗਈ ਹੈ।

ਡੈਲੀਗੇਸ਼ਨ ਵਿਚ ਸ਼ਾਮਲ ਪ੍ਰੋਫੈਸਰ ਗੁਰਭਜਨ ਸਿੰਘ ਨੇ ਦੱਸਿਆ ਡੈਲੀਗੇਸ਼ਨ ਦੇ ਕੋਲ ਕੇਵਲ ਲਾਹੌਰ ਦਾ ਵੀਜਾ ਸੀ।  ਪਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਨਿਰਦੇਸ਼ ਤੋਂ ਬਾਅਦ ਉਨ੍ਹਾਂ ਨੂੰ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਦੀ ਯਾਤਰਾ ਕਰਨ ਦੀ ਆਗਿਆ ਮਿਲੀ। ਡੈਲੀਗੇਸ਼ਨ ਵਿਚ ਸ਼ਾਮਲ ਸਾਰੇ ਧਰਮਾਂ ਦੇ ਲੋਕਾਂ ਨੇ ਗੁਰਦੁਆਰਾ ਸ਼੍ਰੀ ਨਨਕਾਣਾ ਸਾਹਿਬ ਵਿਚ ਅਰਦਾਸ ਕੀਤੀ।