ਲੁਧਿਆਣਾ ਕੋਰਟ ਕੰਪਲੈਕਸ ਦੇ ਬਾਹਰ ਫਾਇਰਿੰਗ, ਤਿੰਨ ਰਾਊਂਡ ਕੀਤੇ ਗਏ ਫਾਇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੋਲੀ ਲੱਗਣ ਨਾਲ ਦੋ ਨੌਜਵਾਨ ਜ਼ਖ਼ਮੀ

photo

 


ਲੁਧਿਆਣਾ- ਪੰਜਾਬ ਦੇ ਲੁਧਿਆਣਾ ਵਿੱਚ ਕੋਰਟ ਕੰਪਲੈਕਸ ਦੇ ਸ਼ਰੇਆਮ ਫਾਇਰਿੰਗ ਕੀਤੀ ਗਈ ਹੈ। ਇਸ ਦੌਰਾਨ 3 ਰਾਊਂਡ ਫਾਇਰ ਕੀਤੇ ਗਏ ਹਨ। ਗੋਲੀਬਾਰੀ 'ਚ ਦੋ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਹਿਮਾਂਸ਼ੂ ਵਜੋਂ ਹੋਈ ਹੈ। ਉਸ ਦੀ ਬਾਂਹ 'ਤੇ ਗੋਲੀ ਲੱਗੀ ਹੈ।

ਗੋਲੀਬਾਰੀ ਤੋਂ ਬਾਅਦ ਇਲਾਕੇ 'ਚ ਹਫੜਾ-ਦਫੜੀ ਮੱਚ ਗਈ। ਆਸਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ। ਥਾਣਾ ਮਾਡਲ ਟਾਊਨ 'ਚ ਦਰਜ ਕੇਸ ਦੀ ਪੇਸ਼ੀ 'ਤੇ ਹਿਮਾਂਸ਼ੂ ਆਪਣੇ ਦੋਸਤ ਗੁਰਚਰਨ ਸਮੇਤ ਅਦਾਲਤ 'ਚ ਪੇਸ਼ੀ ਲਈ ਆਇਆ ਸੀ |

ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ 2 ਲੋਕਾਂ ਨੂੰ ਹਿਰਾਸਤ 'ਚ ਲੈ ਲਿਆ, ਪਰ ਕੁਝ ਭੱਜਣ 'ਚ ਕਾਮਯਾਬ ਹੋ ਗਏ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਗੋਲੀਆਂ ਦੇ ਖੋਲ ਵੀ ਮਿਲੇ ਹਨ। ਪੁਲਿਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਕਿਸੇ ਨੂੰ ਅੰਦਰ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਦੇ ਚੱਲਦੇ ਉਨ੍ਹਾਂ 'ਤੇ ਗੋਲੀਬਾਰੀ ਕੀਤੀ ਗਈ ਹੈ।

ਫੋਰੈਂਸਿਕ ਮਾਹਿਰਾਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੱਸਿਆ ਗਿਆ ਹੈ ਕਿ ਆਪਸੀ ਤਕਰਾਰ ਤੋਂ ਬਾਅਦ ਦੂਜੇ ਪੱਖ ਨੇ ਨੌਜਵਾਨਾਂ 'ਤੇ ਗੋਲੀਆਂ ਚਲਾ ਦਿੱਤੀਆਂ।