ਸਾਧੂ ਸਿੰਘ ਧਰਮਸੋਤ ਨੂੰ 3 ਦਿਨ ਦੇ ਵਿਜੀਲੈਂਸ ਰਿਮਾਂਡ 'ਤੇ ਭੇਜਿਆ, ਹੱਸ-ਹੱਸ ਕਹਿੰਦੇ - 'ਮੈਂ ਗਲਤ ਨਹੀਂ...'

ਏਜੰਸੀ

ਖ਼ਬਰਾਂ, ਪੰਜਾਬ

ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। 

Sadhu Singh Dharamsot

ਮੁਹਾਲੀ : ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਅੱਜ ਸਾਬਕਾ ਮੰਤਰੀ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੋਂ ਉਨ੍ਹਾਂ ਨੂੰ ਤਿੰਨ ਦਿਨ ਲਈ ਵਿਜੀਲੈਂਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਹੈ। ਅਦਾਲਤ ਪਹੁੰਚੇ ਸਾਧੂ ਸਿੰਘ ਧਰਮਸੋਤ ਨੇ ਜਦੋਂ ਮੀਡੀਆ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਸਭ ਕੁੱਝ ਅਦਾਲਤ 'ਚ ਕਹਿਣਗੇ।

ਸਾਧੂ ਸਿੰਘ ਧਰਮਸੋਤ ਹੱਸਦੇ ਹੋਏ ਇਹ ਗੱਲ ਵੀ ਕਹਿ ਗਏ ਕਿ ਉਹ ਪਹਿਲਾਂ ਵੀ ਠੀਕ ਸੀ ਤੇ ਹੁਣ ਵੀ ਹਨ ਉਹ ਗਲਤ ਨਹੀਂ ਹਨ। ਉਹਨਾਂ ਨੇ ਕਿਹਾ ਕਿ ਜੋ ਫੈਸਲਾ ਕਰੇਗੀ ਅਦਾਲਤ ਹੀ ਕਰੇਗੀ। ਵਿਜੀਲੈਂਸ ਜਾਂਚ ਦੀ ਤਫ਼ਤੀਸ਼ ਮਗਰੋਂ ਵਿਜੀਲੈਂਸ ਬਿਊਰੋ ਵੱਲੋਂ ਪੁਲਿਸ ਥਾਣਾ ਮੁਹਾਲੀ 'ਚ ਮੁਕੱਦਮਾ ਦਰਜ ਕਰਕੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।