Punjab News: ਮੂਸੇਵਾਲਾ ਦੇ ਕਰੀਬੀ ਸਾਥੀ ਤੋਂ ਫਿਰੌਤੀ ਮੰਗਣ ਅਤੇ ਗੋਲੀਬਾਰੀ ਦੇ ਮਾਮਲੇ 'ਚ ਵੱਡੀ ਕਾਰਵਾਈ, 3 ਲੋਕਾਂ ਦੀ ਹੋਈ ਗ੍ਰਿਫਤਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੂਸੇਵਾਲਾ ਦੇ ਕਰੀਬੀ ਸਾਥੀ ਤੋਂ ਫਿਰੌਤੀ ਮੰਗਣ ਅਤੇ ਗੋਲੀਬਾਰੀ ਦੇ ਮਾਮਲੇ 'ਚ ਵੱਡੀ ਕਾਰਵਾਈ

Photo - Sidhu Moose Wala

Punjab News: ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਤੋਂ ਫਿਰੌਤੀ ਮੰਗਣ ਅਤੇ ਉਸਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ 7 ਲੋਕਾਂ ਵਿੱਚੋਂ 3 ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਦਾ ਦਾਅਵਾ ਹੈ ਕਿ ਇਸ ਪੂਰੇ ਮਾਮਲੇ ਵਿੱਚ ਫ਼ਿਰੋਜ਼ਪੁਰ ਜੇਲ੍ਹ ਵਿੱਚ ਬੰਦ ਜਰਸੀ ਪੈਂਚਰ ਅਤੇ ਜਸ਼ਨ ਇੰਗਲੈਂਡ, ਹੁਸੈਨ ਕੈਨੇਡਾ ਨੇ ਇਸ ਪੂਰੇ ਮਾਮਲੇ ਨੂੰ ਅੰਜਾਮ ਦਿੱਤਾ। ਮਾਨਸਾ ਪੁਲਿਸ ਨੇ ਜੱਸੀ ਪੈਂਚਰ, ਕਮਲ ਮੱਦੀ ਅਤੇ ਪ੍ਰਭਜੋਤ ਸਿੰਘ ਉਰਫ਼ ਖੱਡਾ ਨੂੰ ਗ੍ਰਿਫ਼ਤਾਰ ਕਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਇਨ੍ਹਾਂ ਨੂੰ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ।

ਇਸ ਮਾਮਲੇ ਵਿੱਚ ਰੰਜਿਸ਼ ਇਹ ਦੱਸੀ ਜਾ ਰਹੀ ਹੈ ਕਿ ਪ੍ਰਗਟ ਸਿੰਘ ਨੇ 2021 ਵਿਚ ਇਕ ਕੇਸ ਦਰਜ ਕਰਵਾਇਆ ਸੀ।