ਸਾਬਕਾ ਪੁਲਿਸ ਕਰਮਚਾਰੀ ਦੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ
62 ਸਾਲਾ ਰਚਨਾ ਦੇਵੀ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਆ ਰਹੀ ਸੀ ਵਾਪਸ
Hoshiarpur murder News
Hoshiarpur murder News : ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਗੜ੍ਹਸ਼ੰਕਰ 'ਚ ਪੈਂਦੇ ਪਿੰਡ ਮਹਿੰਦਵਾਨੀ ਗੁੱਜਰਾਂ ਵਿਖੇ ਅਣਪਛਾਤੇ ਹਮਲਾਵਰਾਂ ਨੇ ਇੱਕ 62 ਸਾਲਾ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ।
ਮ੍ਰਿਤਕਾ ਦੀ ਪਛਾਣ 62 ਸਾਲਾ ਰਚਨਾ ਦੇਵੀ ਪਤਨੀ ਸ਼ਾਮ ਲਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ 62 ਸਾਲਾ ਰਚਨਾ ਦੇਵੀ ਸਵੇਰੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਕਿ ਰਸਤੇ ਵਿਚ ਲੁੱਕ ਕੇ ਬੈਠੇ ਕਾਤਲ ਨੇ ਗੋਲੀ ਚਲਾ ਕੇ ਮਹਿਲਾ ਦੀ ਹੱਤਿਆ ਕਰ ਦਿੱਤੀ।
ਮ੍ਰਿਤਕਾ ਦਾ ਪਤੀ ਪੁਲਿਸ ਵਿਭਾਗ ਤੋਂ ਸੇਵਾ ਮੁਕਤ ਕਰਮਚਾਰੀ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਚ ਭੇਜ ਦਿੱਤੀ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਹਿਲਾ ਨੂੰ ਤਿੰਨ ਗੋਲੀਆਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ।