1986 ਦੇ ਨਕੋਦਰ ਗੋਲੀਕਾਂਡ ਮਾਮਲਾ ਵੀ ਹਾਈ ਕੋਰਟ ਪੁੱਜਾ
ਚੰਡੀਗੜ੍ਹ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸਿੱਖਾਂ ਉੱਤੇ 1986 'ਚ ਵਾਪਰੇ ਨਕੋਦਰ ਗੋਲੀ ਕਾਂਡ ਦਾ ਮਾਮਲਾ ਵੀ ਪੰਜਾਬ ਤੇ ਹਰਿਆਣਾ...
Punjab Haryana High court
ਚੰਡੀਗੜ੍ਹ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸਿੱਖਾਂ ਉੱਤੇ 1986 'ਚ ਵਾਪਰੇ ਨਕੋਦਰ ਗੋਲੀ ਕਾਂਡ ਦਾ ਮਾਮਲਾ ਵੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਪੁੱਜ ਗਿਆ ਹੈ। ਗੋਲੀ ਕਾਂਡ ਵਿੱਚ ਸ਼ਹੀਦ ਹੋਏ 4 ਨੌਜਵਾਨਾਂ 'ਚੋਂ ਇਕ ਰਵਿੰਦਰ ਸਿੰਘ ਲਿੱਤਰਾ ਦੇ ਪਿਤਾ ਬਲਦੇਵ ਸਿੰਘ ਨੇ ਐਡਵੋਕੇਟ ਹਰੀ ਚੰਦ ਅਰੋੜਾ ਰਾਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਤਹਿਤ ਮੰਗ ਕੀਤੀ ਗਈ ਹੈ ਕਿ ਸੁਰਜੀਬ ਬਰਨਾਲਾ ਦੀ ਸਰਕਾਰ ਵੱਲੋਂ ਨਕੋਦਰ ਗੋਲੀ ਕਾਂਡ ਦੀ ਜਾਂਚ ਹਿੱਤ ਗਠਿਤ ਸੇਵਾਮੁਕਤ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਕਾਰਵਾਈ ਕੀਤੀ ਜਾਵੇ। ਇਸ ਪਟੀਸ਼ਨ ਉੱਤੇ ਹਾਈ ਕੋਰਟ ਵਿੱਚ ਅੱਜ ਸ਼ੁਕਰਵਾਰ ਨੂੰ ਸੁਣਵਾਈ ਹੋਣ ਜਾ ਰਹੀ ਹੈ।