ਕੈਪਟਨ ਨੇ ਜੰਮੂ ਵਿਖੇ ਗ੍ਰਨੇਡ ਹਮਲੇ ਦੀ ਕੀਤੀ ਨਿਖੇਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਬੱਸ ਸਟੈਂਡ ਵਿਖੇ ਸ਼ੱਕੀ ਅਤਿਵਾਦੀਆਂ ਵਲੋਂ ਪੰਜਾਬ ਰੋਡਵੇਜ਼ ਦੀ ਬੱਸ 'ਤੇ ਕੀਤੇ ਬੁਝਦਿਲਾਨਾ...

Captain Amarinder Singh

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਬੱਸ ਸਟੈਂਡ ਵਿਖੇ ਸ਼ੱਕੀ ਅਤਿਵਾਦੀਆਂ ਵਲੋਂ ਪੰਜਾਬ ਰੋਡਵੇਜ਼ ਦੀ ਬੱਸ 'ਤੇ ਕੀਤੇ ਬੁਝਦਿਲਾਨਾ ਗ੍ਰਨੇਡ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਪੀੜਤਾਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਵਾਸਤੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਜੰਮੂ-ਕਸ਼ਮੀਰ ਦੇ ਅਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਆਖਿਆ ਹੈ। ਇਹ ਹਮਲਾ ਪਠਾਨਕੋਟ ਡੀਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਨੰਬਰ ਪੀ.ਬੀ. 06 ਕਿਉ 9565 'ਤੇ ਕੀਤਾ ਗਿਆ।

ਇਹ ਬੱਸ ਜੰਮੂ ਤੋਂ ਅੰਮ੍ਰਿਤਸਰ ਜਾਣ ਵਾਲੀ ਸੀ। ਇਸ ਹਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 33 ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਇਕ ਵਿਅਕਤੀ ਪੰਜਾਬ ਨਾਲ ਸਬੰਧਤ ਹੈ। ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਉਸ ਨਾਲ ਗੱਲਬਾਤ ਕਰਨ ਤੋਂ ਬਾਅਦ ਦਸਿਆ ਕਿ ਹਰਜੀਤ ਸਿੰਘ ਪੁੱਤਰ ਜਗੀਰ ਸਿੰਘ, ਵਾਸੀ ਪਿੰਡ ਰਾਏ ਚੱਕ, ਡੇਰਾ ਬਾਬਾ ਨਾਨਕ, ਪੁਲਿਸ ਜ਼ਿਲ੍ਹਾ ਬਟਾਲਾ ਨਾਲ ਸਬੰਧਤ ਹੈ। ਉਸ ਦੀ ਸੱਜੀ ਲੱਤ 'ਤੇ ਸੱਟ ਲੱਗੀ ਹੈ ਪਰ ਉਹ ਖ਼ਤਰੇ ਤੋਂ ਬਾਹਰ ਹੈ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਹਰਜੀਤ ਸਿੰਘ ਨਾਲ ਸੰਪਰਕ ਬਣਾਉਣ ਅਤੇ ਉਸ ਦੇ ਇਲਾਜ ਵਾਸਤੇ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਨਿਰਦੇਸ਼ ਦਿਤੇ ਸਨ।