ਪੱਕੀ ਨੌਕਰੀ ਦੀ ਮੰਗ ਲਈ ਟੈਂਕੀ 'ਤੇ ਚੜ੍ਹੇ ਪਾਵਰਕਾਮ ਕਾਮੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਟਿਆਲਾ : ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਮੁਲਾਜ਼ਮਾਂ, ਕਿਸਾਨਾਂ, ਨਰਸਾਂ ਆਦਿ ਨੇ ਆਪਣੀਆਂ ਮੰਗਾਂ ਮਨਵਾਉਣ....

Powercom workers climb up on water tank

ਪਟਿਆਲਾ : ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਮੁਲਾਜ਼ਮਾਂ, ਕਿਸਾਨਾਂ, ਨਰਸਾਂ ਆਦਿ ਨੇ ਆਪਣੀਆਂ ਮੰਗਾਂ ਮਨਵਾਉਣ ਲਈ ਸੂਬਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਦੇ ਰਿਹਾਇਸ਼ੀ ਸ਼ਹਿਰ ਪਟਿਆਲਾ 'ਚ ਪਾਵਰਕਾਮ ਦੇ ਕੱਚੇ ਮੁਲਾਜ਼ਮ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ। ਮੁਲਾਜ਼ਮਾਂ ਦੀ ਮੰਗ ਹੈ ਕਿ ਉਹ ਬੀਤੇ ਕਈ ਸਾਲਾਂ ਤੋਂ ਘੱਟ ਤਨਖਾਹ 'ਤੇ ਕੰਮ ਕਰ ਰਹੇ ਹਨ ਪਰ ਅੱਜ ਤੱਕ ਪੱਕਾ ਨਹੀਂ ਕੀਤਾ ਗਿਆ। ਟੈਂਕੀ 'ਤੇ ਚੜ੍ਹੇ ਮੁਲਾਜ਼ਮਾਂ 'ਚ ਇਕ ਬੁਜ਼ਰਗ ਔਰਤ ਵੀ ਸ਼ਾਮਲ ਹੈ।

ਮਜਬੂਰਨ ਅੱਜ ਪੱਕੀ ਨੌਕਰੀ ਲਈ ਪਾਣੀ ਦੀ ਟੈਂਕੀ 'ਤੇ ਚੜਣਾ ਪਿਆ ਹੈ। ਟੈਂਕੀ 'ਤੇ ਚੜ੍ਹੇ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਨੂੰ ਪੱਕੀ ਨੌਕਰੀ ਨਹੀਂ ਦਿੱਤੀ ਜਾਂਦੀ ਤਾਂ ਉਹ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲੈਣਗੇ।