ਰਾਫ਼ੇਲ ਮੁੱਦੇ 'ਤੇ ਰਾਹੁਲ ਨੇ ਦਿਤੀ ਮੋਦੀ ਨੂੰ ਬਹਿਸ ਦੀ ਚੁਨੌਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੋਗਾ : ਕਾਂਗਰਸ ਪਾਰਟੀ ਨੇ ਅੱਜ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ...

Moga rally

ਮੋਗਾ : ਕਾਂਗਰਸ ਪਾਰਟੀ ਨੇ ਅੱਜ ਪੰਜਾਬ 'ਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਣੀ ਅਕਾਲੀ ਦਲ ਉਪਰ ਤਿੱਖਾ ਹਮਲਾ ਕਰਦੇ ਹੋਏ ਭਰੋਸਾ ਪ੍ਰਗਟ ਕੀਤਾ ਹੈ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ 'ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰਾਂ ਸਫਾਇਆ ਕਰ ਦੇਵੇਗੀ। 

ਪੰਜਾਬ 'ਚ ਕਾਂਗਰਸ ਪਾਰਟੀ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਦੋਵਾਂ ਆਗੂਆਂ ਨੇ ਮੋਦੀ ਸਰਕਾਰ ਦੇ ਵੱਖ-ਵੱਖ ਮੋਰਚਿਆਂ 'ਤੇ ਨਾਕਾਮ ਰਹਿਣ ਨੂੰ ਨੰਗਾ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੀ ਭਲਾਈ ਵਾਸਤੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਪੂਰੀ ਤਰਾਂ ਨਾਕਾਮ ਰਹੀ ਹੈ ਅਤੇ ਉਨਾਂ ਨੇ ਕੇਂਦਰ ਦੀ ਲੋਕ ਵਿਰੋਧੀ ਸੱਤਾ ਨੂੰ ਉਖਾੜ ਸੁੱਟਣ ਅਤੇ ਕਾਂਗਰਸ ਦੇ ਹੱਕ ਵਿੱਚ ਭੁਗਤਣ ਦਾ ਲੋਕਾਂ ਨੂੰ ਸੱਦਾ ਦਿੱਤਾ। 

ਕਿਸਾਨ ਕਰਜ਼ਾ ਮਾਫ਼ੀ ਸਕੀਮ ਦੇ ਚੌਥੇ ਗੇੜ ਦੀ ਸ਼ੁਰੂਆਤ : ਰਾਹੁਲ ਗਾਂਧੀ ਨੇ ਕਿਸਾਨ ਕਰਜ਼ਾ ਮਾਫ਼ੀ ਸਕੀਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜਿਸ ਲਈ ਮੁੱਖ ਮੰਤਰੀ ਨੇ ਅੱਜ ਚੌਥੇ ਗੇੜ ਦੀ ਸ਼ੁਰੂਆਤ ਕੀਤੀ ਜਿਸ ਦੇ ਹੇਠ 15000 ਛੋਟੇ ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਾਈ ਜਾਵੇਗੀ। ਇਸ ਤੋਂ ਇਲਾਵਾ ਇਸ ਸਕੀਮ ਦੇ ਘੇਰੇ ਹੇਠ ਦਲਿਤਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਲਿਆਂਦਾ ਜਾਵੇਗਾ ਅਤੇ ਇਸ ਸਕੀਮ ਦੇ ਹੇਠ 2.82 ਲੱਖ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰੋੜ ਰੁਪਏ ਦੇ ਕਰਜ਼ੇ ਮਾਫ਼ ਕੀਤੇ ਜਾਣਗੇ। 

ਚੌਕੀਦਾਰ ਸਪੱਸ਼ਟ ਤੌਰ ’ਤੇ ਚੋਰ ਹੈ : ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਗੁੰਮ ਹੋਈਆਂ ਰਾਫੇਲ ਦੀਆਂ ਫਾਈਲਾਂ ਇਸ ਦਾ ਸਬੂਤ ਹਨ ਕਿ ਚੌਕੀਦਾਰ ਸਪੱਸ਼ਟ ਤੌਰ ’ਤੇ ਚੋਰ ਹੈ। ਉਨਾਂ ਕਿਹਾ ਕਿ ਅੰਬਾਨੀ ਨੂੰ 30 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ। ਉਨਾਂ ਕਿਹਾ ਕਿ ਇਨਾਂ ਫਾਈਲਾਂ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਜੈੱਟ ਪ੍ਰਾਪਤ ਹੋਣ ਵਿੱਚ ਇਸ ਕਰਕੇ ਦੇਰੀ ਹੋਈ ਕਿਉਂਕਿ ਮੋਦੀ ਸਰਕਾਰ ਵੱਲੋਂ ਸਮਾਨਾਂਤਰ ਗੱਲਬਾਤ ਚਲਾਈ ਜਾ ਰਹੀ ਸੀ। ਉਨਾਂ ਕਿਹਾ ਕਿ ਇਨਾਂ ਦੇ ਮਿਲਣ ’ਚ ਦੇਰੀ ਹੋਣ ਕਾਰਨ ਭਾਰਤੀ ਹਵਾਈ ਫੌਜ ਨੂੰ ਭਾਰੀ ਮੁੱਲ ਤਾਰਨਾ ਪਿਆ ਹੈ ਜਿਨਾਂ ਦੇ ਪਾਇਲਟਾਂ ਦੇ ਜੀਵਨ ਨੂੰ ਮੋਦੀ ਨੇ ਖ਼ਤਰੇ ਵਿੱਚ ਪਾਇਆ ਹੈ।