ਖੇਡ ਮੰਤਰੀ ਵੱਲੋਂ ਖਿਡਾਰੀਆਂ ਲਈ ਜਿੰਮ ਵਾਸਤੇ ਫੰਡ ਮੁਹੱਈਆ ਕਰਵਾਉਣ ਲਈ ਅੰਬਿਕਾ ਸੋਨੀ ਦਾ ਧੰਨਵਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ...

Rana Gurmeet Singh Sodhi

ਚੰਡੀਗੜ੍ਹ : ਪੰਜਾਬ ਦੇ ਖੇਡ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ ਜਿਨ੍ਹਾਂ ਆਪਣੇ ਐਮ.ਪੀ. ਲੈਡ ਫੰਡ ਵਿੱਚੋਂ 5 ਕਰੋੜ ਰੁਪਏ ਨੌਜਵਾਨਾਂ ਨੂੰ ਜਿੰਮ ਸਮੇਤ ਪਿੰਡਾਂ ਲਈ ਸੋਲਰ ਲਾਈਟਾਂ, ਸੀ.ਸੀ.ਟੀ.ਵੀ. ਆਦਿ ਸਥਾਪਤ ਕਰਨ ਲਈ ਵੰਡੀ ਹੈ। ਪ੍ਰੈਸ ਬਿਆਨ ਵਿੱਚ ਰਾਣਾ ਸੋਢੀ ਨੇ ਰਾਜ ਸਭਾ ਮੈਂਬਰ ਸੋਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ 5 ਕਰੋੜ ਰੁਪਏ ਦਾ ਫੰਡ ਮੁਹੱਈਆ ਕਰਵਾਏ ਜਾਣ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 'ਸੁਪਨਮਈ ਪ੍ਰਾਜੈਕਟ 'ਤੰਦਰੁਸਤ ਪੰਜਾਬ' ਮਿਸ਼ਨ ਨੂੰ ਵੱਡਾ ਹੁਲਾਰਾ ਮਿਲੇਗਾ।

ਉਨ੍ਹਾਂ ਕਿਹਾ ਕਿ ਸੋਨੀ ਵੱਲੋਂ ਮੁਹੱਈਆ ਕਰਵਾਏ ਗਏ ਇਸ ਫੰਡ ਨਾਲ ਸ੍ਰੀ ਆਨੰਦਪੁਰ ਸਾਹਿਬ ਹਲਕਾ ਵਿੱਚ ਪੈਂਦੇ ਸ਼ਹੀਦ-ਏ-ਆਜ਼ਮ ਭਗਤ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸਮਾਨ ਵੰਡਣ ਦੀ ਸ਼ੁਰੂਆਤ ਹੋ ਗਈ। ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਵਿਆਪਕ ਖੇਡ ਨੀਤੀ ਬਣਾਈ ਗਈ ਜਿਸ ਨਾਲ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਪੱਖੀ ਮਾਹੌਲ ਬਣਿਆ ਹੈ। ਨੌਜਵਾਨਾਂ ਲਈ ਜਿੱਥੇ ਜਿੰਮ ਅਤੇ ਸਟੇਡੀਅਮ ਬਣਾਏ ਜਾ ਰਹੇ ਹਨ ਉਥੇ ਖਿਡਾਰੀਆਂ ਨੂੰ ਦਿੱਤੇ ਜਾਣ ਵਾਲੇ ਨਗਦ ਇਨਾਮ ਰਾਸ਼ੀ ਵਿੱਚ ਤਿੰਨ ਤੋਂ ਚਾਰ ਗੁਣਾਂ ਵਾਧਾ ਹੋਇਆ ਹੈ।

ਖਿਡਾਰੀਆਂ ਨੂੰ 2011 ਤੋਂ 2018 ਤੱਕ ਦੇ ਸਾਲਾਂ ਦੀਆਂ ਪ੍ਰਾਪਤੀਆਂ ਲਈ ਮਹਾਰਾਜਾ ਰਣਜੀਤ ਸਿੰਘ ਐਵਾਰਡ ਵੀ ਵੰਡੇ ਜਾ ਰਹੇ ਹਨ।