ਬਿਜਲੀ ਬਿਲ ਮਾਫ਼ ਕਰਵਾ ਕੇ ਆਮ ਆਦਮੀ ਪਾਰਟੀ ਨੇ ਅੱਧੀ ਜੰਗ ਜਿੱਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਗਈ ਬਿਜਲੀ ਅੰਦੋਲਨ ਦੇ ਨਤੀਜੇ ਵਜੋਂ ਕਾਂਗਰਸ ਸਰਕਾਰ ਦੁਆਰਾ ਐਸਸੀ/ਬੀਸੀ ਅਤੇ ਬੀਪੀਐਲ...

Bhagwant Mann

ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਸੂਬੇ ਭਰ ਵਿਚ ਸ਼ੁਰੂ ਕੀਤੀ ਗਈ ਬਿਜਲੀ ਅੰਦੋਲਨ ਦੇ ਨਤੀਜੇ ਵਜੋਂ ਕਾਂਗਰਸ ਸਰਕਾਰ ਦੁਆਰਾ ਐਸਸੀ/ਬੀਸੀ ਅਤੇ ਬੀਪੀਐਲ ਪ੍ਰਵਾਰਾਂ ਦੇ ਬਿਲ ਮਾਫ਼ ਕਰਨ 'ਤੇ ਪ੍ਰਤੀਕਿਰਿਆ ਕਰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਜਿਹਾ ਕਰ ਕੇ ਅਜੇ ਸਿਰਫ਼ ਅੱਧੀ ਜੰਗ ਜਿੱਤੀ ਹੈ ਅਤੇ ਪਿਛਲੀ ਸਰਕਾਰ ਦੁਆਰਾ ਨਿਜੀ ਬਿਜਲੀ ਕੰਪਨੀਆਂ ਨਾਲ ਕੀਤੇ ਗਏ ਇਕਰਾਰਨਾਮੇ ਰੱਦ ਕਰਵਾਉਣ ਤਕ ਸੰਘਰਸ਼ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਪਿਛਲੇ ਕਈ ਮਹੀਨਿਆਂ ਤੋਂ ਸੂਬੇ ਵਿਚ ਬਿਜਲੀ ਦੇ ਵੱਧ ਬਿਲਾਂ ਦਾ ਮੁੱਦਾ ਚੁਕਦੀ ਆ ਰਹੀ ਹੈ ਅਤੇ ਬਿਜਲੀ ਸੁਣਵਾਈਆਂ ਦੌਰਾਨ ਲੋਕਾਂ ਦੇ ਲੱਖਾਂ ਰੁਪਏ ਦੇ ਬਿਲ ਮੁਆਫ਼ ਕਰਵਾਏ ਗਏ ਹਨ।

ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਮਹਿੰਗੀ ਬਿਜਲੀ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵੀ ਉਠਾਇਆ ਸੀ ਜਿਸ ਦੇ ਫ਼ਲਸਰੂਪ ਕਾਂਗਰਸ ਪਾਰਟੀ ਨੂੰ ਸੂਬੇ ਦੇ ਐਸਸੀ/ਬੀਸੀ ਅਤੇ ਬੀਪੀਐਲ ਪ੍ਰਵਾਰਾਂ ਦੇ ਬਿਜਲੀ ਦੇ ਬਿਲ ਮੁਆਫ਼ ਕਰਨੇ ਪਏ ਹਨ। ਮਾਨ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਖ਼ੁਦ ਬਿਜਲੀ ਉਤਪਾਦਕ ਹੋਣ ਦੇ ਬਾਵਜੂਦ ਪੰਜਾਬ ਵਿਚ ਪੂਰੇ ਦੇਸ਼ ਨਾਲੋਂ ਮਹਿੰਗੀ ਬਿਜਲੀ ਮਿਲ ਰਹੀ ਹੈ ਜਦੋਂ ਕਿ ਦਿੱਲੀ ਵਰਗੇ ਸੂਬੇ 'ਚ ਹੋਰ ਸੂਬਿਆਂ ਤੋਂ ਬਿਜਲੀ ਖ਼ਰੀਦ ਕੇ ਸਸਤੇ ਰੇਟਾਂ ਤੇ ਬਿਜਲੀ ਮੁਹਈਆ ਕਰਵਾ ਰਹੇ ਹਨ।