ਫਿਰੋਜ਼ਪੁਰ: ਮਨੀਲਾ ਤੋਂ ਆਏ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਮੌਤ
ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਗਗਨਦੀਪ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।
ਫਿਰੋਜ਼ਪੁਰ: ਪੰਜਾਬ ਵਿਚ ਨਸ਼ੇ ਨਾਲ ਜੁੜੇ ਰੋਜਾਨਾ ਕਈ ਮਾਮਲੇ ਸਾਹਮਣੇ ਆਉਂਦੇ ਹਨ। ਇਸ ਵਿਚਕਾਰ ਅੱਜ ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਇਹ ਨੌਜਵਾਨ ਮਨੀਲਾ ਤੋਂ ਵਾਪਿਸ ਪਰਤਿਆ ਸੀ ਤੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਇਸ ਤੋ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦਾ ਲੜਕਾ ਇੰਦਰਜੀਤ ਸਿੰਘ ਦੋ ਦਿਨ ਪਹਿਲਾਂ ਮਨੀਲਾ ਤੋਂ ਉਨ੍ਹਾਂ ਨੂੰ ਮਿਲਣ ਲਈ ਘਰ ਆਇਆ ਸੀ ਜਿਸ ਨੂੰ ਗਗਨਦੀਪ ਸਿੰਘ ਆਪਣੇ ਨਾਲ ਨਾਲ ਲੈ ਗਿਆ।
ਮਨੀਲਾ ਤੋਂ ਪਰਤੇ ਮ੍ਰਿਤਕ ਨੌਜਵਾਨ ਦੀ ਮਾਂ ਨੇ ਦੋਸ਼ ਲਾਉਂਦਿਆ ਦੱਸਿਆ ਕਿ ਉਸ ਦੇ ਲੜਕੇ ਨੂੰ ਨਸ਼ੀਲੇ ਜਹਿਰੀਲੇ ਟੀਕੇ ਦੀ ਓਵਰਡੋਜ਼ ਦੇ ਕੇ ਮੌਤ ਦੇ ਘਾਤ ਉਤਾਰਿਆ ਗਿਆ ਹੈ। ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਗਗਨਦੀਪ ਖਿਲਾਫ਼ ਧਾਰਾ 304 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।
ਮ੍ਰਿਤਕ ਨੌਜਵਾਨ ਦੇ ਮਾਮੇ ਨੇ ਇਸ ਮੌਤ ਦਾ ਜ਼ਿੰਮੇਵਾਰ ਸਰਕਾਰਾਂ ਨੂੰ ਵੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ਨਸ਼ੇ ਨਾਲ ਲਗਾਤਾਰ ਮੌਤਾਂ ਹੋ ਰਹੀਆਂ ਹਨ ਤੇ ਇਸ ਦਾ ਸਿੱਧਾ ਸਾਡੀਆਂ ਸਰਕਾਰਾਂ ਜ਼ਿੰਮੇਵਾਰ ਹਨ।