ਪੰਜਾਬੀ ਗਾਇਕੀ ਦੇ ਬਾਬਾ ਬੋਹੜ ਸਰਦੂਲ ਸਿਕੰਦਰ ਨੂੰ ਹਜ਼ਾਰਾਂ ਲੋਕਾਂ ਨੇ ਸ਼ਰਧਾਂਜਲੀ ਅਰਪਤ ਕੀਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

- ਸ਼ਰਧਾਂਜਲੀ ਸਮਾਗਮ 'ਚ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰਿਆਂ ਨੇ ਭਰੀ ਹਾਜ਼ਰੀ।

punjabi Singer

ਖੰਨਾ-ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ 24 ਫਰਵਰੀ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਿਹਾ ਸੀ। ਅੱਜ 7 ਮਾਰਚ 2021 ਐਤਵਾਰ ਨੂੰ ਅਨਾਜ਼ ਮੰਡੀ, ਜੀ.ਟੀ.ਰੋਡ ਖੰਨਾ ਵਿਖੇ ਸ਼ਰਦੂਰ ਸਿਕੰਦਰ ਦਾ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਸੀ। ਸ਼ਰਧਾਂਜਲੀ ਸਮਾਗਮ 'ਚ ਪੰਜਾਬੀ ਇੰਡਸਟਰੀ ਦੇ ਕਈ ਮਸ਼ਹੂਰ ਸਿਤਾਰੇ ਅਤੇ ਆਮ ਲੋਕ ਪਹੁੰਚੇ।