13 ਮਾਰਚ ਨੂੰ ਪੱਛਮੀ ਬੰਗਾਲ ਜਾ ਕੇ MSP 'ਤੇ ਕਰਾਂਗੇ ਗੱਲਬਾਤ: ਰਾਕੇਸ਼ ਟਿਕੈਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਲਕੇ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣਗੇ ਅਤੇ ਭਲਕੇ ਬਾਰਡਰਾਂ 'ਤੇ ਪੂਰਾ ਸੰਚਾਲਨ ਔਰਤਾਂ ਕਰਨਗੀਆਂ।

rakesh tikait

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਵਿਚਕਾਰ  ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ 'ਤੇ ਵਿਰੋਧ ਪ੍ਰਦਰਸ਼ਨ ਦੇ 100 ਦਿਨ ਮੁਕੰਮਲ ਹੋ ਗਏ ਹਨ। ਇਸ ਵਿਚਕਾਰ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਅੱਜ ਕਿਹਾ ਕਿ ਉਹ 13 ਮਾਰਚ ਨੂੰ ਪੱਛਮੀ ਬੰਗਾਲ ਜਾਣਗੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ 'ਚ ਵੱਡੀ ਪੰਚਾਇਤ ਹੈ। ਉਹ ਉੱਥੋਂ ਦੇ ਕਿਸਾਨਾਂ ਨਾਲ ਮਿਲਣਗੇ ਅਤੇ ਕਿਸਾਨ ਅੰਦੋਲਨ ਤੇ ਐਮ. ਐਸ. ਪੀ ਦੇ ਬਾਰੇ 'ਚ ਗੱਲਬਾਤ ਕਰਨਗੇ। ਟਿਕੈਤ ਨੇ ਕਿਹਾ ਕਿ ਭਲਕੇ 8 ਮਾਰਚ ਨੂੰ ਮਹਿਲਾ ਦਿਵਸ ਮਨਾਉਣਗੇ ਅਤੇ ਭਲਕੇ ਬਾਰਡਰਾਂ 'ਤੇ ਪੂਰਾ ਸੰਚਾਲਨ ਔਰਤਾਂ ਕਰਨਗੀਆਂ।

ਇਸ ਤੋਂ ਪਹਿਲਾਂ ਭਾਰਤੀ ਕਿਸਾਨ ਯੂਨੀਅਨ (ਟਿਕੈਤ) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕੇਂਦਰ ਸਰਕਾਰ ਤਿੰਨੋਂ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਤੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਦੋਂ ਤੱਕ ਕਿਸਾਨ ਅੱਗੇ ਹੋਰ ਵੀ ਐਕਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਤਿੰਨੋਂ ਕਾਨੂੰਨ ਰੱਦ ਨਾ ਕੀਤੇ ਤਾਂ ਦਿੱਲੀ ਦੇ ਬਾਰਡਰਾਂ ਵਾਂਗ ਕੁੰਡਲੀ-ਮਾਨੇਸਰ-ਪਲਵਲ ਮਾਰਗ ਪੂਰੀ ਤਰ੍ਹਾਂ ਰੋਕਿਆ ਜਾ ਸਕਦਾ ਹੈ ਤੇ ਸ਼ਨੀਵਾਰ ਦਾ 5 ਘੰਟੇ ਦਾ ਜਾਮ ਇੱਕ ਅਜ਼ਮਾਇਸ਼ ਸੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਦਿੱਲੀ ਤੇ ਦਿੱਲੀ ਦੀਆਂ ਸਰਹੱਦਾਂ ਦੇ ਵੱਖ-ਵੱਖ ਸਥਾਨਾਂ ਨੂੰ ਜੋੜਨ ਵਾਲੇ ਕੇਐਮਪੀ ਐਕਸਪ੍ਰੈਸਵੇਅ 'ਤੇ 5 ਘੰਟੇ ਚੱਕਾ ਜਾਮ ਕੀਤਾ ਗਿਆ। ਉੱਥੇ ਹੀ ਕਿਸਾਨ ਟੋਲ ਫੀਸ ਜਮ੍ਹਾ ਕਰਨ ਤੋਂ ਵੀ ਮੁਕਤ ਕਰਨਗੇ।