ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਪਰਿਵਾਰ ਸਮੇਤ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

Photo

 

ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

 

ਹਰਮੀਤ ਸਿੰਘ ਕਾਲਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।

 

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਗੁਰੂ ਸਾਹਿਬ ਵੱਲੋਂ ਬਖਸ਼ਿਸ਼ ਕੀਤੀਆਂ ਸੇਵਾਵਾਂ ਦੇ ਸ਼ੁਕਰਾਨੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।