ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅੰਬੈਸਡਰ ਡਾ. ਰਾਲਫ਼ ਹੈਕਨਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉੱਥੇ ਹੀ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਵਰਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ

Photo

 

ਅੰਮ੍ਰਿਤਸਰ - ਸਵਿਟਜ਼ਰਲੈਂਡ ਦੇ ਭਾਰਤ 'ਚ ਰਾਜਦੂਤ ਡਾ. ਰਾਲਫ਼ ਹੈਕਨਰ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਲਲਾਰੀਆ ਮੈਕੋਨੀ ਹੈਕਨਰ ਵੀ ਸਨ।

ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾ ਕਰਨ ਉਪਰੰਤ ਜਿੱਥੇ ਸੱਚਖੰਡ ਸਾਹਿਬ ਵਿਖੇ ਮਥਾ ਟੇਕਿਆ, ਉੱਥੇ ਹੀ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਵੀ ਸਵਰਣ ਕੀਤਾ ਅਤੇ ਸਰਬੱਤ ਦੇ ਭਲੇ ਲਈ ਪਰਮਾਤਮਾ ਅੱਗੇ ਅਰਦਾਸ ਵੀ ਕੀਤੀ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦੇ ਹੋਏ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀਆਂ ਪਾਸੋ ਸਿੱਖ ਇਤਿਹਾਸ ਸਬੰਧੀ ਜਾਣਕਾਰੀ ਹਾਸਿਲ ਵੀ ਕੀਤੀ ।

 ਦਰਸ਼ਨ ਕਰਨ ਉਪਰੰਤ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਜੋਧ ਸਿੰਘ ਸਮਰਾ, ਹਰਜਾਪ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਆਦਿ ਵਲੋਂ ਸਨਮਾਨਿਤ ਕੀਤਾ ਗਿਆ |