ਪਟਰੌਲ-ਡੀਜ਼ਲ ਦੀਆਂ ਕੀਮਤਾਂ ’ਚ ਹੋ ਸਕਦੈ 25 ਰੁਪਏ ਤਕ ਦਾ ਵਾਧਾ

ਏਜੰਸੀ

ਖ਼ਬਰਾਂ, ਪੰਜਾਬ

ਪਟਰੌਲ-ਡੀਜ਼ਲ ਦੀਆਂ ਕੀਮਤਾਂ ’ਚ ਹੋ ਸਕਦੈ 25 ਰੁਪਏ ਤਕ ਦਾ ਵਾਧਾ

image

ਨਵੀਂ ਦਿੱਲੀ, 7 ਮਾਰਚ : ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ਸੋਮਵਾਰ ਨੂੰ 130 ਡਾਲਰ ਪ੍ਰਤੀ ਬੈਰਲ ਨੂੰ ਛੂਹ ਗਈਆਂ, ਜੋ 2008 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਅਮਰੀਕਾ ਅਤੇ ਉਸ ਦੇ ਸਹਿਯੋਗੀ ਰੂਸ ਤੋਂ ਤੇਲ ਦੀ ਦਰਾਮਦ ’ਤੇ ਪਾਬੰਦੀ ਲਗਾਉਣ ’ਤੇ ਵਿਚਾਰ ਕਰ ਰਹੇ ਹਨ। ਇਸ ਦੇ ਨਾਲ ਹੀ ਆਲਮੀ ਬਾਜ਼ਾਰਾਂ ਵਿਚ ਈਰਾਨ ਦੇ ਕੱਚੇ ਤੇਲ ਦੀ ਆਮਦ ਵਿਚ ਦੇਰੀ ਹੋ ਸਕਦੀ ਹੈ। ਇਨ੍ਹਾਂ ਕਾਰਨਾਂ ਕਰ ਕੇ ਕੱਚੇ ਤੇਲ ਦੀਆਂ ਕੀਮਤਾਂ 14 ਸਾਲ ਦੇ ਉੱਚ ਪੱਧਰ ’ਤੇ ਪਹੁੰਚ ਗਈਆਂ ਹਨ। ਇਸ ਕਾਰਨ ਆਉਣ ਵਾਲੇ ਦਿਨਾਂ ਵਿਚ ਭਾਰਤ ਵਿਚ ਪਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 25 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਸਕਦਾ ਹੈ। ਐਤਵਾਰ ਨੂੰ ਵਪਾਰ ਦੌਰਾਨ ਦੋਵਾਂ ਦੀ ਕੀਮਤ ਕ੍ਰਮਵਾਰ 139.13 ਡਾਲਰ ਅਤੇ 130.50 ਡਾਲਰ ਤਕ ਪਹੁੰਚ ਗਈ ਸੀ।   ਮਾਹਰਾਂ ਅਨੁਸਾਰ ਕੱਚੇ ਤੇਲ ਦੀ ਕੀਮਤ ਵਿਚ ਇਕ ਡਾਲਰ ਦੇ ਵਾਧੇ ਨਾਲ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 50 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੁੰਦਾ ਹੈ। ਇਸ ਹਿਸਾਬ ਨਾਲ ਆਉਣ ਵਾਲੇ ਦਿਨਾਂ ਵਿਚ ਪਟਰੌਲ-ਡੀਜ਼ਲ ਦੀਆਂ ਕੀਮਤਾਂ ਵਿਚ 25 ਰੁਪਏ ਦਾ ਵਾਧਾ ਹੋ ਸਕਦਾ ਹੈ। (ਪੀਟੀਆਈ)