ਬਲਕੌਰ ਸਿੰਘ ਨੂੰ ਧਮਕੀਆਂ ਦੇਣ ਵਾਲਾ ਗ੍ਰਿਫ਼ਤਾਰ, 14 ਸਾਲਾ ਨੌਜਵਾਨ ਨੇ ਭੇਜੀਆਂ ਸੀ ਧਮਕੀ ਭਰੀਆਂ Emails
ਮੁਲਜ਼ਮ ਨਾਬਾਲਗ ਹੈ ਅਤੇ ਦਸਵੀਂ ਜਮਾਤ ਦਾ ਵਿਦਿਆਰਥੀ ਹੈ।
SSP Nanak Singh
ਮਾਨਸਾ: ਮਰਹੂਮ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਕਥਿਤ ਤੌਰ 'ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਪੰਜਾਬ ਪੁਲਿਸ ਨੇ ਮੰਗਲਵਾਰ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨਾਬਾਲਗ ਹੈ ਅਤੇ ਦਸਵੀਂ ਜਮਾਤ ਦਾ ਵਿਦਿਆਰਥੀ ਹੈ। ਉਹ ਰਾਜਸਥਾਨ ਦਾ ਰਹਿਣ ਵਾਲਾ ਹੈ।
ਮੁਲਜ਼ਮ ਨੇ ਮੂਸੇਵਾਲਾ ਦੇ ਪਿਤਾ ਨੂੰ ਪਿਛਲੇ 15 ਦਿਨਾਂ ਵਿਚ ਚਾਰ ਵਾਰ ਮੇਲ ਕਰਕੇ ਧਮਕੀਆਂ ਦਿੱਤੀਆਂ ਅਤੇ ਫਿਰੌਤੀ ਦੀ ਮੰਗ ਕੀਤੀ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਹੈ। ਮਾਨਸਾ ਦੇ ਐਸਐਸਪੀ ਡਾ. ਨਾਨਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।