Punjab News : ਇੰਦਰਜੀਤ ਸਿੰਘ ਬਿੰਦਰਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੂਲ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਕਿਹਾ -ਜਿਨ੍ਹਾਂ ਵਿਅਕਤੀਆਂ ਨੇ ਅਕਾਲ ਤਖ਼ਤ ਨਾਲ ਮੱਥਾ ਲਾਇਆ ਹੈ, ਉਹਨਾਂ ਦਾ ਕੱਖ ਵੀ ਨਹੀਂ ਰਹਿਆ

ਇੰਦਰਜੀਤ ਸਿੰਘ ਬਿੰਦਰਾ

Punjab News in Punjabi : ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਇੰਦਰਜੀਤ ਸਿੰਘ ਬਿੰਦਰਾ ਸ਼੍ਰੋਮਣੀ ਅਕਾਲੀ ਦਲ ਦੀ ਮੂਲ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ, ਉਨ੍ਹਾਂ ਨੇ ਕਿਹਾ ਕਿ ਅਕਾਲ ਤਖ਼ਤ ਮਹਾਨ ਹੈ ਅਤੇ ਸਿੱਖ ਪੰਥ ਦੀ ਸ਼ਾਨ ਹੈ, ਇਤਿਹਾਸ ’ਚ ਜਿਨ੍ਹਾਂ ਵਿਅਕਤੀਆਂ ਨੇ ਅਕਾਲ ਤਖ਼ਤ ਨਾਲ ਮੱਥਾ ਲਾਇਆ ਹੈ, ਉਹਨਾਂ ਦਾ ਕੱਖ ਵੀ ਨਹੀਂ ਰਹਿਆ। ਅਕਾਲ ਤਖ਼ਤ ਦਾ 2 ਦਸੰਬਰ ਵਾਲਾ ਹੁਕਮਨਾਮਾ ਨਾ ਮੰਨਣਾ ਅਤੇ ਅੱਜ ‘‘SGPC ਮੈਂਬਰਾਂ ਵਲੋਂ ਜਥੇਦਾਰਾਂ ਨੂੰ ਬਰਖ਼ਾਸਤ ਕਰਨਾ ਅਕਾਲ ਤਖ਼ਤ ਨਾਲ ਮੱਥਾ ਲਾਉਣ ਦੇ ਬਰਾਬਰ ਹੈ। ਇਸ ਲਈ ਮੈਂ ਆਪਣੇ ਆਪ ਨੂੰ ਪਾਪਾਂ ਦਾ ਭਾਗੀਦਾਰ ਨਹੀਂ ਬਣਾਉਣਾ ਚਾਹੁੰਦਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮੂਲ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ।

(For more news apart from Inderjit Singh Bindra resigns from the primary membership of the Shiromani Akali Dal News in Punjabi, stay tuned to Rozana Spokesman)