ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਜਸਵੰਤ ਸਿੰਘ ਪੜੈਣ ਦਾ ਵੱਡਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਕਿਹਾ, ਹਰਜਿੰਦਰ ਸਿੰਘ ਧਾਮੀ ਆਪਣਾ ਕਾਰਜਕਾਲ ਪੂਰਾ ਕਰਨ ਤੇ ਮਿਲੀ ਜ਼ਿੰਮੇਵਾਰੀ ਨਿਭਾਉਣ

Jaswant Singh Padhain's big statement before the meeting of the internal committee

ਹਰਜਿੰਦਰ ਸਿੰਘ ਧਾਮੀ ਵਲੋਂ ਕਿਹਾ ਗਿਆ ਹੈ ਕਿ ਉਹ ਆਪਣਾ ਅਸਤੀਫ਼ਾ ਵਾਪਸ ਨਹੀਂ ਲੈਣਗੇ। ਉਸ ’ਤੇ ਜਸਵੰਤ ਸਿੰਘ ਪੜੈਣ ਨੇ ਕਿਹਾ ਕਿ  ਐਸਜੀਪੀਸੀ ਦੇ ਪ੍ਰਧਾਨ ਨੇ ਕਿਸੇ ਤਰ੍ਹਾਂ ਦੇ ਦਬਾਅ ਕਰ ਕੇ ਅਸਤੀਫ਼ਾ ਨਹੀਂ ਦਿਤਾ। ਉਨ੍ਹਾਂ ਕਿਹਾ ਕਿ ਜੋ ਗੱਲ ਸਾਹਮਣੇ ਆਈ ਹੈ ਉਹ ਨੈਤਿਕਤਾ ਦੀ ਹੈ। ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਬਾਰੇ ਤਾਂ ਸੋਚਿਆ ਜਾਵੇ ਜੇ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਨਜ਼ੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਮੀਟਿੰਗ ਕੀਤੀ ਜਾਵੇਗੀ ਤੇ ਵਿਚਾਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਹੀ ਵਿਧੀ ਵਿਧਾਨ ਰਾਹੀਂ ਅਗਲਾ ਕਦਮ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਵਲੋਂ ਦਿਤੇ ਅਸਤੀਫ਼ੇ ਦੇ ਕਾਰਨਾ ਦਾ ਪਤਾ ਕਰਾਂਗੇ ਤੇ ਇਸ ਪਿੱਛੇ ਰਾਜਨੀਤਕ ਕਾਰਨ ਹੋਇਆ ਤਾਂ ਉਸ ਦਾ ਡਟ ਕੇ ਵਿਰੋਧ ਕਰਾਂਗੇ ਤੇ ਖੰਡਾ ਖੜਕਾਵਾਂਗੇ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਾ ਹੈ ਕਿ ਉਹ ਆਪਣਾ ਕਾਰਜਕਾਲ ਪੂਰਾ ਕਰਨ ਤੇ ਜੋ ਉਨ੍ਹਾਂ ਦੀ ਜ਼ਿੰਮੇਵਾਰੀ ਹੈ, ਉਸ ਨੂੰ ਨਿਭਾਉਣ।