Punjab News: ਪੰਜਾਬ ਸਰਕਾਰ ਨੇ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦੇ ਸੁਪਰਡੈਂਟ ਨੂੰ ਕੀਤਾ ਮੁਅੱਤਲ

ਏਜੰਸੀ

ਖ਼ਬਰਾਂ, ਪੰਜਾਬ

ਜੇਲ ਵਿੱਚ ਡਰੱਗ ਰੈਕੇਟ ਚਲ ਰਿਹਾ ਸੀ। 

Punjab government suspends superintendent of Central Jail Hoshiarpur

 

Punjab News: ਪੰਜਾਬ ਸਰਕਾਰ ਨੇ ਪਿਛਲੇ ਕੁਝ ਦਿਨਾਂ ਤੋਂ ਨਸ਼ਿਆਂ ਖ਼ਿਲਾਫ਼ ਇੱਕ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਪੰਜਾਬ ਵਿਚ ਨਸ਼ਾ ਤਸਕਰਾਂ ਉੱਤੇ ਸ਼ਿਕੰਜਾ ਕਸਿਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਸਰਕਾਰ ਨੇ ਕੇਂਦਰੀ ਜੇਲ ਹੁਸ਼ਿਆਰਪੁਰ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਨੂੰ ਮੁਅੱਤਲ ਕਰ ਦਿੱਤਾ ਹੈ।

 ਜੇਲ ਵਿਭਾਗ ਦੇ ਖੁਫ਼ੀਆ ਵਿੰਗ ਦੀ ਰਿਪੋਰਟ ’ਚ ਜੇਲ ਵਿੱਚ ਡਰੱਗ ਰੈਕੇਟ ਦੇ ਚੱਲਣ ਦੀ ਪੁਸ਼ਟੀ ਹੋਈ ਹੈ। 25 ਫ਼ਰਵਰੀ ਨੂੰ ਕੇਂਦਰੀ ਜੇਲ ’ਚ ਬੰਦੀਆਂ ਦੀ ਲੜਾਈ ਹੋਈ ਸੀ। ਇਸ ਘਟਨਾ ਦੀ ਜਦੋਂ ਜਾਂਚ ਕਰਵਾਈ ਗਈ ਤਾਂ ਸਾਹਮਣੇ ਆਇਆ ਕਿ ਜੇਲ ਵਿੱਚ ਡਰੱਗ ਰੈਕੇਟ ਚਲ ਰਿਹਾ ਹੈ। 

ਜਾਂਚ ਦੌਰਾਨ ਹੋਰ ਵੀ ਕਈ ਗਤੀਵਿਧੀਆਂ ਸਾਹਮਣੇ ਆਈਆਂ ਜਿਨ੍ਹਾਂ ਵਿੱਚ ਸੁਪਰਡੈਂਟ ਦੀ ਸ਼ਮੂਲੀਅਤ ਪਾਈ ਗਈ। ਇਸ ਪੜਤਾਲ ਦੇ ਆਧਾਰ ’ਤੇ ਸੁਪਡੈਂਟ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਮਾਮਲੇ ’ਚ ਵੱਖਰੇ ਤੌਰ ’ਤੇ ਮੁਕੱਦਮਾ ਦਰਜ ਕਰਨ ਅਤੇ ਜਾਂਚ ਕਰਨ ਲਈ ਪੁਲਿਸ ਵਿਭਾਗ ਨੂੰ ਲਿਖ ਦਿੱਤਾ ਗਿਆ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਜੇਲ੍ਹਾਂ) ਵਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਲਿਖਿਆ ਕਿਹਾ ਗਿਆ ਹੈ ਕਿ ਉਕਤ ਅਧਿਕਾਰੀ ਖਿਲਾਫ਼ ਵਿਭਾਗੀ ਕਾਰਵਾਈ ਕਰਨ ਲਈ ਵੱਖਰੇ ਤੌਰ ’ਤੇ ਪ੍ਰਬੰਧਕੀ ਵਿਭਾਗ ਲਿਖਿਆ ਜਾ ਰਿਹਾ ਹੈ। ਮੁਅੱਤਲੀ ਦੌਰਾਨ ਇਸ ਅਧਿਕਾਰੀ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਹਾਜ਼ਰ ਰਹਿਣ ਲਈ ਕਿਹਾ ਗਿਆ ਹੈ।