ਸ੍ਰੀ ਦਰਬਾਰ ਸਾਹਿਬ ਵਿਖੇ ਦਿਲ ਦਾ ਦੌਰਾ ਪੈਣ ਨਾਲ ਸ਼ਰਧਾਲੂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮ੍ਰਿਤਕ ਸ਼ਰਧਾਲੂ ਦੀ ਪਛਾਣ ਧਰਮਜੀਤ ਸਿੰਘ ਵਾਸੀ ਫ਼ਰੀਦਕੋਟ ਵਜੋਂ ਹੋਈ

Sri Harmandir Sahib Devotee dies due to heart attack News

ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਇਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਅੱਜ ਸਵੇਰੇ 9 ਵਜੇ ਦੇ ਕਰੀਬ ਇੱਕ ਸ਼ਰਧਾਲੂ ਦੁੱਖ ਭੰਜਨੀ ਬੇਰੀ ਦੇ ਹੇਠ ਸਰੋਵਰ 'ਚੋਂ ਇਸ਼ਨਾਨ ਕਰ ਕੇ ਜਦ ਬਾਹਰ ਨਿਕਲਿਆ ਤਾਂ ਉਸ ਨੂੰ ਅਚਨਚੇਤ ਦਿਲ ਦਾ ਦੌਰਾ ਪਿਆ ਤੇ ਉਹ ਬੇਹੋਸ਼ ਹੋ ਕੇ ਡਿੱਗ ਪਿਆ।

ਮੌਕੇ 'ਤੇ ਡਿਊਟੀ 'ਤੇ ਤੈਨਾਤ ਸੇਵਾਦਾਰਾਂ ਵੱਲੋਂ ਤੁਰੰਤ ਉਸ ਨੂੰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜਲੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਜਾਂਚ ਉਪਰੰਤ ਉਸ ਨੂੰ ਮ੍ਰਿਤਕ ਐਲਾਨਿਆ ਗਿਆ। ਮ੍ਰਿਤਕ ਸ਼ਰਧਾਲੂ ਦੀ ਪਛਾਣ ਉਸ ਦੀ ਜੇਬ 'ਚੋਂ ਮਿਲੀ ਪਰਚੀ ਅਨੁਸਾਰ ਧਰਮਜੀਤ ਸਿੰਘ ਵਾਸੀ ਫ਼ਰੀਦਕੋਟ ਵਜੋਂ ਹੋਈ ਹੈ।