ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਰਚ ਮਹੀਨੇ ਜੂਨ ਵਾਲੀ ਗਰਮੀ, ਤਾਪਮਾਨ 33 ਡਿਗਰੀ ਤੋਂ ਪਹੁੰਚਿਆ ਪਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

12 ਮਾਰਚ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ

Punjab Weather Update

Punjab Weather Update: ਪੰਜਾਬ ਅਤੇ ਚੰਡੀਗੜ੍ਹ ਵਿਚ ਮਾਰਚ ਮਹੀਨੇ ਹੀ ਜੂਨ ਵਰਗੀ ਗਰਮੀ ਦਾ ਅਹਿਸਾਸ ਹੋ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘੱਟ ਗਿਆ ਹੈ, ਹਾਲਾਂਕਿ ਇਹ ਆਮ ਨਾਲੋਂ 7.5 ਡਿਗਰੀ ਸੈਲਸੀਅਸ ਵੱਧ ਰਿਹਾ। ਪਟਿਆਲਾ ਵਿੱਚ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਸ ਦੌਰਾਨ, 12 ਮਾਰਚ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਪੰਜਾਬ ਵਿਚ ਫ਼ਰਵਰੀ ਦੇ ਆਖ਼ਰੀ ਹਫ਼ਤੇ ਤੋਂ ਹੀ ਗਰਮੀ ਦਾ ਅਹਿਸਾਸ ਹੋਣ ਲੱਗ ਪਿਆ ਸੀ। ਸੂਬੇ ਭਰ ਦੇ ਸਾਰੇ ਸ਼ਹਿਰਾਂ ਵਿੱਚ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਪਟਿਆਲਾ ਵਿਚ ਸਭ ਤੋਂ ਵੱਧ ਤਾਪਮਾਨ 33.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਾਫ਼ੀ ਜ਼ਿਆਦਾ ਹੈ।

ਇਸ ਤੋਂ ਇਲਾਵਾ, ਫਿਰੋਜ਼ਪੁਰ ਵਿੱਚ ਵੱਧ ਤੋਂ ਵੱਧ ਤਾਪਮਾਨ 33.0°C, ਲੁਧਿਆਣਾ ਵਿੱਚ 32.8°C ਅਤੇ ਅੰਮ੍ਰਿਤਸਰ ਵਿੱਚ 32.6°C ਦਰਜ ਕੀਤਾ ਗਿਆ। ਰਾਤ ਦੇ ਤਾਪਮਾਨ ਵਿੱਚ ਵੀ ਵਾਧਾ ਹੋਇਆ। ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 13.9°C ਰਿਹਾ।

ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਸਿੰਘ ਦਾ ਕਹਿਣਾ ਹੈ ਕਿ ਸੂਬੇ ਵਿਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਅਗਲੇ ਪੰਜ ਦਿਨਾਂ ਲਈ ਵੱਧ ਤੋਂ ਵੱਧ ਤਾਪਮਾਨ ਵਿਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਅਗਲੇ ਦੋ ਦਿਨਾਂ ਵਿਚ ਤਾਪਮਾਨ ਵਿਚ ਲਗਭਗ 2-3 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।