ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਯੂਨਾਈਟਿਡ ਸਿੱਖ ਪਾਰਟੀ ਨੇ ਲਗਾਇਆ ਧਰਨਾ, ਸਜ਼ਾ ਪੂਰੀ ਕਰ ਚੁੱਕੇ 21 ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ

Protest

ਚੰਡੀਗੜ੍ਹ: ਉਮਰ ਕੈਦ ਭੋਗਣ ਤੋਂ ਬਾਅਦ ਵੀ ਬਹੁਤ ਸਾਰੇ ਸਿੰਘ ਭਾਰਤ ਦੀਆਂ ਵੱਖ-ਵੱਖ ਜੇਲਾਂ ’ਚ ਬੰਦ ਰੱਖੇ ਗਏ ਹਨ। ਇਹਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਪਟਿਆਲਾ ’ਚ ਸ਼ਾਂਤਮਈ ਧਰਨਾ ਦਿਤਾ ਗਿਆ। ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਗਈ ਕਮੇਟੀ ਦੇ ਮੈਂਬਰਾਂ ਅਤੇ ਯੂਨਾਈਟਿਡ ਸਿੱਖ ਪਾਰਟੀ ਨੇ ਧਰਨੇ ਦੀ ਅਗਵਾਈ ਕੀਤੀ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ।

ਸਿੱਖ ਆਗੂਆਂ ਨੇ ਦੋਸ਼ ਲਗਾਏ ਕਿ ਭਾਰਤ ਅੰਦਰ ਸਿੱਖਾਂ ਲਈ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ ਅਤੇ ਸੰਵਿਧਾਨ ਮੁਤਾਬਕ ਸਿੱਖਾਂ ਨਾਲ ਇਨਸਾਫ਼ ਨਹੀਂ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਪਹਿਲਾਂ ਵੀ ਕਈ ਧਰਨੇ ਦਿਤੇ ਜਾ ਚੁੱਕੇ ਹਨ। ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੋਂ ਲੈ ਕੇ ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੂੰ ਪੱਤਰ ਵੀ ਲਿਖੇ ਜਾ ਚੁੱਕੇ ਹਨ ਪਰ ਹਾਲੇ ਤਕ ਇਸ ਮਾਮਲੇ ਵੱਲ ਕੋਈ ਖਾਸ ਤਵੱਜੋ ਨਹੀਂ ਦਿਤੀ ਗਈ।