NCB ਫਿਰੋਜ਼ਪੁਰ ਦੀ ਟੀਮ ਨੇ ਫੜੀ ਸੱਤ ਕਿੱਲੋ ਹੈਰੋਇਨ, ਸ਼ੱਕ ਦੇ ਆਧਾਰ 'ਤੇ ਕੀਤੀ ਸੀ ਜਾਂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਜ ਸਿੰਘ ਉਰਫ ਰਾਜੂ ਨਸ਼ੇ ਦਾ ਕਾਰੋਬਾਰ ਕਰਦਾ ਹੈ ਤੇ ਇਸ ਵੇਲੇ ਉਹ ਹੁਸੈਨੀਵਾਲਾ ਦੇ ਨੇੜੇ ਵੇਖਿਆ ਗਿਆ ਹੈ।

ncc

ਫ਼ਿਰੋਜ਼ਪੁਰ: ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਵੱਸੇ ਪਿੰਡਾਂ ਦੇ ਵਸਨੀਕਾਂ ਤੋਂ ਹੈਰੋਇਨ ਵਰਗੇ ਨਸ਼ੇ ਬਰਾਮਦ ਹੋਣ ਦੀ ਖ਼ਬਰਾਂ ਅਕਸਰ ਵੇਖਣ ਨੂੰ ਮਿਲ ਰਹੀਆਂ ਹਨ। ਇਸ ਵਿਚਕਾਰ ਅੱਜ ਤਾਜਾ ਮਾਮਲਾ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਦੱਸ ਦੇਈਏ ਕਿ  ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਮਧਰੇ ਕੋਲੋਂ ਨਸ਼ਾ ਤਸਕਰ ਨੂੰ ਕਾਬੂ ਕਰ ਕੇ 35 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੇ ਗਏ ਹਨ। 

ਨਾਰਕੋਟਿਕਸ ਕੰਟਰੋਲ ਸੈੱਲ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਜਦੋਂ ਪਿੰਡ ਮੱਧਰੇ ਦੇ ਕੋਲ ਗਸ਼ਤ ਕਰ ਰਹੇ ਸਨ ਤਾਂ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਟੇਂਡੀਵਾਲਾ ਦਾ ਰਾਜ ਸਿੰਘ ਉਰਫ ਰਾਜੂ ਨਸ਼ੇ ਦਾ ਕਾਰੋਬਾਰ ਕਰਦਾ ਹੈ ਤੇ ਇਸ ਵੇਲੇ ਉਹ ਹੁਸੈਨੀਵਾਲਾ ਦੇ ਨੇੜੇ ਵੇਖਿਆ ਗਿਆ ਸੀ।

ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਨਾਕੇਬੰਦੀ ਕਰਦਿਆਂ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਦੇ ਕੋਲੋਂ ਸੱਤ ਕਿੱਲੋ ਸੋ ਗਰਾਮ ਹੈਰੋਇਨ ਬਰਾਮਦ ਹੋਈ।