ਮੁੱਖ ਮੰਤਰੀ ਭਗਵੰਤ ਮਾਨ ਨੇ 'ਨਾਜਾਇਜ਼ ਮਾਈਨਿੰਗ' ਨੂੰ ਲੈ ਕੇ ਸੱਦੀ ਵੱਡੀ ਮੀਟਿੰਗ
ਨਵੀਂ ਨੀਤੀ ਬਾਰੇ ਹੋ ਸਕਦੈ ਐਲਾਨ
Bhagwant Mann
ਚੰਡੀਗੜ੍ਹ : ਪੰਜਾਬ ‘ਚੋਂ ਰੇਤ ਮਾਫੀਆ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਡਾ ਐਕਸ਼ਨ ਲੈਣ ਜਾ ਰਹੇ ਹਨ। ਸੀਐਮ ਮਾਨ ਵਲੋਂ ਅੱਜ ਵੱਡੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਨਵੀਂ ਮਾਈਨਿੰਗ ਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਮੀਟਿੰਗ ਵਿੱਚ ਮਾਈਨਿੰਗ ਮੰਤਰੀ ਹਰਜੋਤ ਬੈਂਸ ਤੋਂ ਇਲਾਵਾ ਸੀਨੀਅਰ ਅਧਿਕਾਰੀਆਂ ਨੂੰ ਬੁਲਾਇਆ ਗਿਆ ਹੈ। ਮੀਟਿੰਗ ਵਿੱਚ ਸਰਕਾਰ ਰੇਤ ਮਾਫ਼ੀਆ ਨੂੰ ਖ਼ਤਮ ਕਰਨ ਲਈ ਸਖ਼ਤ ਕਦਮ ਚੁੱਕ ਸਕਦੀ ਹੈ।
ਜ਼ਿਕਰਯੋਗ ਹੈ ਕਿ ਨਾਜਾਇਜ਼ ਮਾਈਨਿੰਗ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਮੁੱਖ ਮੁੱਦਿਆਂ 'ਚ ਸ਼ਾਮਲ ਸੀ। ਪੰਜਾਬ 'ਚ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਬਾਰੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।