ਅੰਮ੍ਰਿਤਸਰ 'ਚ 6ਵੀਂ ਜਮਾਤ ਦੇ ਵਿਦਿਆਰਥੀ ਨੇ ਖਾਧਾ ਜ਼ਹਿਰ! ਹਸਪਤਾਲ ਵਿਚ ਭਰਤੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਪਿਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

6th class student ate poison in Amritsar!



ਅੰਮ੍ਰਿਤਸਰ: ਜਿਲ੍ਹੇ ਦੇ ਇਕ ਪ੍ਰਾਈਵੇਟ ਸਕੂਲ ਵਿਚ ਪੜ੍ਹਦੇ ਬੱਚੇ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਦੋਂ ਬੱਚੇ ਦੀ ਹਾਲਤ ਵਿਗੜ ਗਈ ਤਾਂ ਮਾਪਿਆਂ ਨੂੰ ਸਕੂਲ ਬੁਲਾਇਆ ਗਿਆ। ਜਿਸ ਤੋਂ ਬਾਅਦ ਬੱਚੇ ਨੂੰ ਹੁਣ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਾਪਿਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਸਿਰਫ਼ ਸਿਹਤ ਲਈ ਹੀ ਗੁਣਕਾਰੀ ਨਹੀਂ ਸਗੋਂ ਮੁਨਾਫ਼ਾਬਖ਼ਸ਼ ਹੈ ਅਮਰੂਦ ਦੀ ਖੇਤੀ

ਘਟਨਾ ਅੰਮ੍ਰਿਤਸਰ ਦੇ ਸਨ ਸਿਟੀ ਸਥਿਤ ਸ਼੍ਰੀ ਰਾਮ ਆਸ਼ਰਮ ਸਕੂਲ ਦੀ ਹੈ। ਬੱਚਾ 6ਵੀਂ ਜਮਾਤ ਦੇ ਏ-ਸੈਕਸ਼ਨ ਵਿਚ ਪੜ੍ਹਦਾ ਹੈ। ਮਾਪਿਆਂ ਨੇ ਦੱਸਿਆ ਕਿ ਉਹਨਾਂ ਦਾ ਬੱਚਾ ਬਿਲਕੁਸ ਸਹੀ ਹਾਲਤ ਵਿਚ ਸਕੂਲ ਗਿਆ ਸੀ। ਪਰ ਬਾਅਦ ਦੁਪਹਿਰ ਉਹਨਾਂ ਨੂੰ ਫ਼ੋਨ ਆਇਆ ਕਿ ਉਹਨਾਂ ਦੇ ਲੜਕੇ ਦੀ ਤਬੀਅਤ ਖ਼ਰਾਬ ਹੋ ਗਈ ਹੈ। ਉਸ ਨੂੰ ਉਲਟੀਆਂ ਆ ਰਹੀਆਂ ਹਨ, ਜਿਸ ਤੋਂ ਬਾਅਦ ਮਾਪੇ ਬੱਚੇ ਨੂੰ ਨੇੜਲੇ ਨਿੱਜੀ ਹਸਪਤਾਲ ਲੈ ਗਏ। ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਬੱਚੇ ਨੂੰ ਹੁਣ ਫੋਰਟਿਸ ਐਸਕਾਰਟਸ ਵਿਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

ਮਾਪਿਆਂ ਦਾ ਕਹਿਣਾ ਹੈ ਕਿ ਬੱਚੇ ਵੱਲੋਂ ਦਿੱਤੇ ਬਿਆਨ ਅਨੁਸਾਰ ਉਸ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਉਸ ਨੇ ਇਹ ਕਿਉਂ ਖਾਧਾ ਅਤੇ ਉਸ ਕੋਲ ਕੌਣ ਲਿਆਇਆ, ਬੱਚਾ ਇਸ ਦੀ ਜਾਣਕਾਰੀ ਦੇਣ ਦੀ ਹਾਲਤ ਵਿਚ ਨਹੀਂ ਹੈ। ਉੱਧਰ ਮਾਪਿਆਂ ਦਾ ਇਲਜ਼ਾਮ ਹੈ ਕਿ ਬੱਚੇ ਨੇ ਸਲਫਾਸ ਜਾਂ ਇਸ ਤਰ੍ਹਾਂ ਦੇ ਜ਼ਹਿਰੀਲੇ ਪਦਾਰਥਾਂ ਦਾ ਸੇਵਨ ਕੀਤਾ ਹੈ। ਜਿਸ ਦੀ ਸੂਚਨਾ ਉਸ ਨੇ ਪੁਲਿਸ ਨੂੰ ਵੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇਣ ਲਈ ਛੇਤੀ ਸ਼ੁਰੂ ਹੋਣਗੇ 10 UPSC ਕੋਚਿੰਗ ਸੈਂਟਰ

ਸਕੂਲ ਦੀ ਪ੍ਰਿੰਸੀਪਲ ਰੀਤੂ ਨੇ ਦੱਸਿਆ ਕਿ ਸਲਫਾਸ ਲਈ ਸਕੂਲ ਆਉਣ ਦਾ ਕੋਈ ਰਸਤਾ ਨਹੀਂ ਹੈ। ਸਕੂਲਾਂ ਵਿਚ ਕੈਮਰੇ ਲਗਾਏ ਗਏ ਹਨ ਪਰ ਕਲਾਸ ਰੂਮਾਂ ਵਿਚ ਕੈਮਰੇ ਨਹੀਂ ਲਾਏ ਗਏ। ਜਦੋਂ ਉਹਨਾਂ ਨੂੰ ਬੱਚੇ ਦੀ ਸਿਹਤ ਵਿਗੜਨ ਦਾ ਪਤਾ ਲੱਗਿਆ ਤਾਂ ਉਸੇ ਸਮੇਂ ਬੱਚੇ ਨੂੰ ਮੁੱਢਲੀ ਸਹਾਇਤਾ ਦੇਣ ਦੀ ਕੋਸ਼ਿਸ਼ ਕੀਤੀ ਗਈ। ਪਰ ਬੱਚਾ ਬੇਹੋਸ਼ ਹੋਣ ਕਾਰਨ ਉਹ ਉਸ ਨੂੰ ਕੋਈ ਦਵਾਈ ਨਹੀਂ ਦੇ ਸਕੇ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਪਿਆਂ ਅਤੇ ਸਕੂਲ ਦੇ ਪ੍ਰਿੰਸੀਪਲ ਤੇ ਸਟਾਫ਼ ਦੇ ਬਿਆਨ ਲਏ ਗਏ ਹਨ। ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਦੇ ਬਿਆਨ ਨਹੀਂ ਲਏ ਜਾ ਸਕੇ। ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਬੱਚੇ ਨੇ ਉਹ ਜ਼ਹਿਰੀਲੀ ਚੀਜ਼ ਕਿਉਂ ਨਿਗਲੀ।