ਮੱਥਾ ਟੇਕ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, 3 ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਟੱਕਰ ਤੋਂ ਬਾਅਦ ਪਲਟ ਗਿਆ ਟਰੈਕਟਰ ਤੇ ਗੱਡੀ ਹੋਈ ਚਨਕਾਚੂਰ

Accident

ਮੋਗਾ : ਮੋਗਾ ਦੇ ਫਿਰੋਜ਼ਪੁਰ ਰੋਡ 'ਤੇ ਪਿੰਡ ਡਗਰੁ ਦੇ ਕੋਲ ਭਿਆਨਕ ਹਾਦਸਾ ਵਾਪਰਿਆ ਹੈ। ਜਿਥੇ ਇੱਕ ਗੱਡੀ ਅੱਗੇ ਜਾ ਰਹੇ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ ਵਿਚ ਤਿੰਨ ਦੇ ਜ਼ਖ਼ਮੀ ਹੋਣ ਦੀ ਖਬਰ ਹੈ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਭਿਆਨਕ ਹਾਦਸੇ ਨੇ ਉਜਾੜਿਆ ਘਰ, ਪਿਓ-ਪੁੱਤਰ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ 4 ਲੋਕ ਮਲੇਰਕੋਟਲਾ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਸ਼ਹਿਰ ਫਿਰੋਜ਼ਪੁਰ ਜਾ ਰਹੇ ਸਨ। ਅਚਾਨਕ ਉਨ੍ਹਾਂ ਦੀ ਗੱਡੀ ਦੇ ਅੱਗੇ ਹਾਈਵੇਅ 'ਤੇ ਇਕ ਬੇਕਾਬੂ ਟਰੈਕਟਰ ਟਰਾਲੀ ਆ ਗਈ। ਜਿਸ ਦੇ ਚਲਦੇ ਗੱਡੀ ਦੀ ਟੱਕਰ ਹੋ ਗਈ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ।

ਦੱਸਿਆ ਜਾ ਰਿਹਾ ਹੈ ਕਿ ਭਿਆਨਕ ਟੱਕਰ ਤੋਂ ਬਾਅਦ ਟਰੈਕਟਰ ਪਲਟ ਗਿਆ ਅਤੇ ਗੱਡੀ ਚਕਨਾਚੂਰ ਹੋ ਗਈ ਹੈ। ਇਸ ਦੌਰਾਨ ਤਿੰਨ ਲੋਕ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।