ਹੁਸ਼ਿਆਰਪੁਰ 'ਚ ਵਾਪਰੇ ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਹੋਈ ਮੌਤ
ਬੈਲੋਰੀ ਦੀ ਦਰਖੱਤ ਨਾਲ ਟੱਕਰ ਹੋਣ ਤੋਂ ਬਾਅਦ ਵਾਪਰਿਆ ਹਾਦਸਾ
photo
ਟਾਂਡਾ ਉੜਮੁੜ: ਹੁਸ਼ਿਆਰਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਨਜ਼ਦੀਕ ਪਿੰਡ ਪਤਿਆਲਾ 'ਚ ਸਵੇਰੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਪਿਓ-ਪੁੱਤ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਸੜਕ ਹਾਦਸੇ 'ਚ ਵਿਅਕਤੀ ਦੀ ਮੌਤ, 25 ਸਾਲਾ ਬਾਅਦ ਵਿਦੇਸ਼ ਤੋਂ ਆਇਆ ਸੀ ਪੰਜਾਬ
ਪ੍ਰਾਪਤ ਜਾਣਕਾਰੀ ਅਨੁਸਾਰ ਲੱਕੜਾਂ ਵਾਲੀ ਟਰਾਲੀ ਲੈ ਕੇ ਜਾ ਰਹੀ ਬੋਲੈਰੋ ਗੱਡੀ ਦਾ ਅਚਾਨਕ ਟਾਇਰ ਫੱਟ ਗਿਆ ਅਤੇ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖ਼ਤ ਵਿਚ ਜਾ ਟਕਰਾ ਗਈ। ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਭੋਗਪੁਰ ਪੁਲਿਸ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।
ਇਹ ਵੀ ਪੜ੍ਹੋ: ਟੈਂਪੂ 'ਤੇ ਪਲਟੀ ਬਜਰੀ ਨਾਲ ਭਰੀ ਟਰਾਲੀ, ਤਿੰਨ ਭੈਣ-ਭਰਾਵਾਂ ਸਮੇਤ ਪਿਓ ਦੀ ਹੋਈ ਮੌਤ