Punjab News: ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਖੜੇ ਟਰੱਕ ਨਾਲ ਟਕਰਾਈ ਕਾਰ, ਨੌਜਵਾਨ ਦੀ ਮੌਤ 

ਏਜੰਸੀ

ਖ਼ਬਰਾਂ, ਪੰਜਾਬ

ਦੀਪਕ ਕੁਮਾਰ ਅਤੇ ਉਸ ਦੇ ਤਿੰਨ ਦੋਸਤ ਕਮਲ, ਹਰਸ਼ ਅਤੇ ਕਮਲ ਕੈਥਲ ਤੋਂ ਚੰਡੀਗੜ੍ਹ ਕਿਸੇ ਕੰਮ ਲਈ ਜਾ ਰਹੇ ਸਨ। 

Deepak Kumar

Punjab News: ਡੇਰਾਬੱਸੀ  - ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪਿੰਡ ਭਾਂਖਰਪੁਰ 'ਚ ਸ਼ੁੱਕਰਵਾਰ ਦੇਰ ਰਾਤ ਇਕ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇੱਕ 22 ਸਾਲਾ ਨੌਜਵਾਨ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰ ਨਰਿੰਦਰ ਪਾਲ ਨੇ ਪੁਲਿਸ ਨੂੰ ਦੱਸਿਆ ਕਿ ਦੀਪਕ ਕੁਮਾਰ ਅਤੇ ਉਸ ਦੇ ਤਿੰਨ ਦੋਸਤ ਕਮਲ, ਹਰਸ਼ ਅਤੇ ਕਮਲ ਕੈਥਲ ਤੋਂ ਚੰਡੀਗੜ੍ਹ ਕਿਸੇ ਕੰਮ ਲਈ ਜਾ ਰਹੇ ਸਨ। 

ਸ਼ੁੱਕਰਵਾਰ ਦੇਰ ਰਾਤ ਜਦੋਂ ਉਹ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇ 'ਤੇ ਪਿੰਡ ਭਾਂਖਰਪੁਰ ਨੇੜੇ ਪਹੁੰਚਿਆ ਤਾਂ ਉਸ ਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ ਇਸ ਹਾਦਸੇ 'ਚ ਕਾਰ ਚਾਲਕ 22 ਸਾਲਾ ਦੀਪਕ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਬਾਕੀ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਵਿੱਚੋਂ ਹਰਸ਼ ਦਾ ਫੋਰਟਿਸ ਹਸਪਤਾਲ ਮੁਹਾਲੀ ਵਿਚ ਇਲਾਜ ਚੱਲ ਰਿਹਾ ਹੈ। ਜਦਕਿ ਕਮਲ ਨਾਮ ਦੇ ਦੋਵੇਂ ਨੌਜਵਾਨ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਹਨ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

(For more Punjabi news apart from A car collided with a truck standing on the Ambala-Chandigarh National Highway, the youth died     News in punjabi, stay tuned to Rozana Spokesman)