Punjab News: ਮੋਗਾ ਸੈਕਸ ਸਕੈਂਡਲ 'ਚ 18 ਸਾਲਾਂ ਬਾਅਦ ਮੁਹਾਲੀ CBI ਅਦਾਲਤ ਨੇ ਦੋਸ਼ੀਆਂ ਨੂੰ ਸੁਣਾਈ 5-5 ਸਾਲ ਦੀ ਸਜ਼ਾ

ਏਜੰਸੀ

ਖ਼ਬਰਾਂ, ਪੰਜਾਬ

2-2 ਲੱਖ ਰੁਪਏ ਲਗਾਇਆ ਜੁਰਮਾਨਾ

After 18 years in Moga sex scandal, Mohali CBI court sentences the accused to 5 years each

 

Punjab News:  ਪੰਜਾਬ ਵਿੱਚ ਵਾਪਰੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ਦਾ ਫ਼ੈਸਲਾ ਅੱਜ (7 ਅਪ੍ਰੈਲ) ਨੂੰ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਵੱਲੋਂ ਸੁਣਾਇਆ ਗਿਆ। ਇਸ ਮਾਮਲੇ ਵਿੱਚ ਚਾਰ ਪੁਲਿਸ ਅਧਿਕਾਰੀਆਂ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ। 

ਸਾਬਕਾ ਐਸਐਸਪੀ ਦਵਿੰਦਰ ਸਿੰਘ ਗਰਚਾ ਅਤੇ ਐਸਪੀ ਪਰਮਿੰਦਰ ਸਿੰਘ ਸੰਧੂ, ਥਾਣੇਦਾਰ ਅਮਰੀਕ ਸਿੰਘ ਅਤੇ ਰਮਨ ਕੁਮਾਰ ਨੂੰ ਹੋਈ 5-5 ਸਾਲ ਦੀ ਕੈਦ ਅਤੇ 2-2 ਲੱਖ ਰੁਪਏ ਜੁਰਮਾਨਾ ਲਗਾਇਆ ਗਿਆ ਹੈ।

ਇਸ ਤੋਂ ਇਲਾਵਾ ਥਾਣੇਦਾਰ ਰਮਨ ਕੁਮਾਰ ਨੂੰ ਐਕਸਟੋਰਸ਼ਨ ਐਕਟ ਦੀ ਧਾਰਾਵਾਂ ਦੇ ਤਹਿਤ ਤਿੰਨ ਸਾਲ ਦੀ ਹੋਰ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨਾ ਸੁਣਾਇਆ ਗਿਆ।