Punjab News: ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ, ਗੈਂਗਸਟਰ ਨੀਰਜ ਚਸਕਾ ਦੇ ਭਰਾ ਪਵਨ ਗੁਪਤਾ ਨੂੰ ਕੀਤਾ ਗ੍ਰਿਫ਼ਤਾਰ
Punjab News: ਮੁਲਜ਼ਮ ਕੋਲੋਂ ਦੋ ਪਿਸਤੌਲ ਅਤੇ ਕਾਰਤੂਸ ਹੋਏ ਬਰਾਮਦ
Gangster Neeraj Chaska's brother Pawan Gupta arrested News in punjabi 
 		 		Gangster Neeraj Chaska's brother Pawan Gupta arrested: ਬਠਿੰਡਾ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਨੇ ਗੈਂਗਸਟਰ ਨੀਰਜ ਚਸਕਾ ਦੇ ਭਰਾ ਪਵਨ ਗੁਪਤਾ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਕੋਲੋਂ 32 ਬੋਰ ਦੇ ਦੋ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ।
ਪਵਨ ਗੁਪਤਾ ਯੂਪੀ ਦਾ ਰਹਿਣ ਵਾਲਾ ਹੈ। ਜੋ ਇਨ੍ਹੀਂ ਦਿਨੀਂ ਬਠਿੰਡਾ ਦੇ ਇੱਕ ਪ੍ਰਾਈਵੇਟ ਬੈਂਕ ਵਿੱਚ ਕੰਮ ਕਰਦਾ ਸੀ। ਪਵਨ ਗੁਪਤਾ ਦਾ ਕੋਈ ਪਿਛਲਾ ਅਪਰਾਧਿਕ ਰਿਕਾਰਡ ਨਹੀਂ ਹੈ। ਉਸ ਖ਼ਿਲਾਫ਼ ਥਰਮਲ ਥਾਣੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।