Moga News: ਸੜਕ ਹਾਦਸੇ ਵਿੱਚ ਤਿੰਨ ਘਰਾਂ ਦੇ ਬੁਝੇ ਚਿਰਾਗ 

ਏਜੰਸੀ

ਖ਼ਬਰਾਂ, ਪੰਜਾਬ

ਮ੍ਰਿਤਕਾਂ ਦੀ ਉਮਰ ਤਕਰੀਬਨ 30 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

Moga Road Accident

 

Moga News: ਮੋਗਾ ਵਿੱਚ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਘਰਾਂ ਦੇ ਚਿਰਾਗ ਬੁੱਝ ਗਏ। ਮੋਗਾ-ਬਰਨਾਲਾ ਮੁੱਖ ਮਾਰਗ ਉਤੇ ਪਿੰਡ ਬੋਡੇ ਕੋਲ ਵਾਪਰ ਸੜਕ ਹਾਦਸਾ ਵਾਪਰ ਗਿਆ। ਸਵਿਫਟ ਕਾਰ ਸੜਕ ਉਤੇ ਲੱਗੇ ਪੱਥਰ ਨਾਲ ਟਕਰਾਉਣ ਕਾਰਨ ਹਾਦਸਾਗ੍ਰਸਤ ਹੋ ਗਈ ਤੇ ਇਸ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। 2 ਨੌਜਵਾਨ ਮੋਗਾ ਦੇ ਪਿੰਡ ਰਣੀਆਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਅਤੇ ਇੱਕ ਦੀ ਪਛਾਣ ਨਹੀਂ ਹੋ ਸਕੀ।

 ਮ੍ਰਿਤਕਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਗੋਰਾ ਪਿਤਾ ਸੁਰਜੀਤ ਸਿੰਘ ਤੇ ਪਰਵਿੰਦਰ ਸਿੰਘ ਪਿੰਦਰ ਪਿਤਾ ਰਾਧਾ ਕ੍ਰਿਸ਼ਨ ਵਜੋਂ ਹੋਈ ਹੈ। ਨੌਜਵਾਨਾਂ ਦੀਆਂ ਦੇਹਾਂ ਨੂੰ ਸਮਾਜ ਸੇਵਾ ਸੁਸਾਇਟੀ ਦੇ ਸੇਵਾਦਾਰਾਂ ਵੱਲੋਂ ਮੌਕੇ ਉਤੇ ਪਹੁੰਚ ਕੇ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ।

ਲੋਕਾਂ ਦੀ ਮਦਦ ਨਾਲ ਕਾਰ ਨੂੰ ਸਿੱਧਾ ਕੀਤਾ ਗਿਆ ਅਤੇ ਤਿੰਨਾਂ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਜਿਨ੍ਹਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀ ਉਮਰ ਤਕਰੀਬਨ 30 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।