ਚੋਣ ਪ੍ਰਚਾਰ ਲਈ ਕੀਤਾ ਜਾ ਰਿਹਾ ਹੈ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੱਡੀਆਂ ਦਾ ਇਸਤੇਮਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਣੋ, ਕੀ ਹੈ ਪੂਰਾ ਮਾਮਲਾ

Gurdwara management committee's vehicles are being used for campaigning

ਚੋਣਾਂ ਵਿਚ ਚੋਣ ਪ੍ਰਚਾਰ ਲਈ  ਪੈਸੇ ਦੀ ਵੀ ਬਹੁਤ ਲੋੜ ਹੁੰਦੀ ਹੈ ਅਤੇ ਪ੍ਰਚਾਰ ਕਰਨ ਲਈ ਗੱਡੀਆਂ ਦੀ ਜ਼ਰੂਰਤ ਵੀ ਹੁੰਦੀ ਹੈ। ਪਰ ਹੁਣ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਪੰਜਾਬ ਦੇ ਦਰਬਾਰ-ਏ-ਖ਼ਾਲਸਾ ਦੇ ਮੁੱਖੀ ਹਰਜਿੰਦਰ ਸਿੰਘ ਮਾਝੀ ਨੇ ਚੋਣ ਕਮਿਸ਼ਨ ਕੋਲ 9 ਮਈ ਨੂੰ ਇਕ ਲਿਖਤੀ ਸ਼ਿਕਾਇਤ ਕਰਨ ਦਾ ਫੈਸਲਾ ਕੀਤਾ ਹੈ।

ਜਿਸ ਵਿਚ ਉਹਨਾਂ ਨੇ ਸੁਖਬੀਰ ਬਾਦਲ ਤੇ ਅਰੋਪ ਲਗਾਇਆ ਹੈ ਕਿ ਸੁਖਬੀਰ ਬਾਦਲ ਅਪਣੇ ਚੋਣ ਪ੍ਰਚਾਰ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੱਡੀਆਂ ਦਾ ਇਸਤੇਮਾਲ ਕਰ ਰਿਹਾ ਹੈ ਅਤੇ ਗੱਡੀਆਂ ਵਿਚ ਤੇਲ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਪਵਾਇਆ ਜਾ ਰਿਹਾ ਹੈ। ਉਸ ਨੇ ਗੱਡੀਆਂ ਦਾ ਨੰਬਰ ਵੀ ਦਸਿਆ ਹੈ।

ਇਸ ਦੇ ਨਾਲ ਹੀ ਉਸ ਨੇ ਇਹ ਵੀ ਦਸਿਆ ਕਿ ਕਿਹੜੀਆਂ ਗੱਡੀਆਂ ਦਾ ਚੋਣ ਪ੍ਰਚਾਰ ਲਈ ਬਾਦਲ ਪਰਵਾਰ ਇਸਤੇਮਾਲ ਕਰ ਰਿਹਾ ਹੈ। ਉਹ ਚਾਹੁੰਦੇ ਹਨ ਕਿ ਚੋਣ ਕਮਿਸ਼ਨ ਇਸ ਤੇ ਕਾਰਵਾਈ ਕਰੇ ਕਿਉਂਕਿ ਇਹ ਅਪਣੇ ਸਵਾਰਥ ਲਈ ਧਾਰਮਿਕ ਸਥਾਨਾਂ ਦਾ ਇਸਤੇਮਾਲ ਕਰ ਰਹੇ ਹਨ। ਉਸ ਨੇ ਅੱਗੇ ਕਿਹਾ ਕਿ ਮੈਨੂੰ ਚੋਣ ਕਮਿਸ਼ਨ ਤੇ ਪੂਰੀ ਉਮੀਦ ਹੈ ਕਿ ਉਹ ਇਸ ਤੇ ਕਾਰਵਾਈ ਜ਼ਰੂਰ ਕਰੇਗਾ।