ਕੌਮੀ ਕਮਿਸ਼ਨ ਨੇ ਪੰਜਾਬ ਸਰਕਾਰ ਕੋਲੋਂ ਭਾਈ ਨਿਰਮਲ ਸਿੰਘ ਕੇਸ ਬਾਰੇ ਕਾਰਵਾਈ ਰੀਪੋਰਟ ਮੰਗੀ
ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਮੌਤ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਏ ਵਿਤਕਰੇ ਦੇ ਮਾਮਲੇ ਵਿਚ ਕੋਈ ਹੁੰਗਾਰਾ ਨਾ ਭਰਨ ਲਈ ਪੰਜਾਬ ਸਰਕਾਰ ਦੀ
File Photo
ਚੰਡੀਗੜ੍ਹ, 6 ਮਈ (ਗੁਰਉਪਦੇਸ਼ ਭੁੱਲਰ): ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਨਾਲ ਮੌਤ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਏ ਵਿਤਕਰੇ ਦੇ ਮਾਮਲੇ ਵਿਚ ਕੋਈ ਹੁੰਗਾਰਾ ਨਾ ਭਰਨ ਲਈ ਪੰਜਾਬ ਸਰਕਾਰ ਦੀ ਖਿਚਾਈ ਕਰਦਿਆ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਅੱਜ ਸੂਬਾ ਸਰਕਾਰ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਤਿੰਨ ਦਿਨਾਂ ਦੇ ਅੰਦਰ ਆਪਣੀ ਕਾਰਵਾਈ ਰੀਪੋਰਟ ਕਮਿਸ਼ਨ ਨੂੰ ਸੌਂਪੇ।
ਇਸ ਦਾ ਖ਼ੁਲਾਸਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਆਪਣੀ ਕਾਰਵਾਈ ਰੀਪੋਰਟ ਤੁਰੰਤ ਦੇਣ ਲਈ ਆਖਦਿਆਂ ਕੌੰਮੀ ਕਮਿਸ਼ਨ ਨੇ ਇਹ ਚਿਤਾਵਨੀ ਜਾਰੀ ਕੀਤੀ ਹੈ ਕਿ ਜੇਕਰ ਤਿੰਨ ਦਿਨਾਂ ਦੇ ਅੰਦਰ ਕਮਿਸ਼ਨ ਨੂੰ ਰੀਪੋਰਟ ਪ੍ਰਾਪਤ ਨਹੀਂ ਹੁੰਦੀ ਹੈ ਤਾਂ ਇਸ ਵਲੋਂ ਸਰਕਾਰ ਨੂੰ ਸੰਮਨ ਜਾਰੀ ਕੀਤੇ ਜਾਣਗੇ।