ਪਟਿਆਲਾ 'ਚ ਪੰਜ ਹੋਰ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਹੋਈ ਪੁਸ਼ਟੀ
ਜ਼ਿਲ੍ਹੇ ਵਿਚ ਪੰਜ ਨਵੇਂ ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਸਿਆ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ
ਪਟਿਆਲਾ, 6 ਮਈ (ਤੇਜਿੰਦਰ ਫ਼ਤਿਹਪੁਰ) : ਜ਼ਿਲ੍ਹੇ ਵਿਚ ਪੰਜ ਨਵੇਂ ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦਸਿਆ ਕਿ ਬੀਤੇ ਦਿਨੀ ਕੋਵਿਡ ਜਾਂਚ ਸਬੰਧੀ ਲੈਬ ਵਿਚ ਭੇਜੇ ਗਏ ਸੈਂਪਲਾ ਵਿਚੋਂ ਪੰਜ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਪਾਜ਼ੇਟਿਵ ਕੇਸਾਂ ਵਿਚੋਂ 2 ਰਾਜਪੁਰਾ, 2 ਪਟਿਆਲਾ ਅਤੇ ਇਕ ਨਾਭਾ ਇਲਾਕੇ ਨਾਲ ਸਬੰਧਤ ਹੈ।
ਉਨ੍ਹਾਂ ਦਸਿਆ ਪਾਜ਼ੇਟਿਵ ਆਏ ਕੇਸਾਂ ਵਿਚੋਂ ਰਾਜਪੁਰਾ ਦੀ ਗੁਲਾਬ ਨਗਰ ਦੀ ਰਹਿਣ ਵਾਲੀ 36 ਸਾਲਾ ਔਰਤ, ਗਊਸ਼ਾਲਾ ਰੋਡ ਦਾ ਰਹਿਣ ਵਾਲਾ 14 ਸਾਲਾ ਲੜਕਾ, ਪਟਿਆਲਾ ਸ਼ਹਿਰ ਦੀ ਗੁਰੂ ਤੇਗ ਬਹਾਦਰ ਕਾਲੋਨੀ ਦੀ 29 ਸਾਲਾ ਔਰਤ, 46 ਸਾਲਾ ਔਰਤ ਅਤੇ ਨਾਭਾ ਦੇ ਗਲੀ ਕਾਹਨ ਸਿੰਘ ਵਿਚ ਰਹਿਣ ਵਾਲੀ 19 ਸਾਲਾ ਲੜਕੀ ਸ਼ਾਮਲ ਹੈ। ਇਨ੍ਹਾਂ ਸਾਰੇ ਪਾਜ਼ੇਟਿਵ ਆਏ ਕੇਸਾਂ ਨੂੰ ਰਾਜਿੰਦਰਾ ਦੇ ਆਈਸੋਲੇਸ਼ਨ ਵਾਰਡ ਵਿਚ ਸ਼ਿਫਟ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿਚ ਕੁਲ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 94 ਹੈ।