ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਮਨੁੱਖੀ ਸ਼ਖ਼ਸੀਅਤ ਤੇ ਨੈਤਿਕ ਕਦਰਾਂ-ਕੀਮਤਾਂ ’ਤੇ ਲੈਕਚਰ ਕਰਵਾਇਆ

ਏਜੰਸੀ

ਖ਼ਬਰਾਂ, ਪੰਜਾਬ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਨੇ ਮਨੁੱਖੀ ਸ਼ਖ਼ਸੀਅਤ ਤੇ ਨੈਤਿਕ ਕਦਰਾਂ-ਕੀਮਤਾਂ ’ਤੇ ਲੈਕਚਰ ਕਰਵਾਇਆ

image

ਕੁੱਪ ਕਲਾਂ, 7 ਮਈ (ਕੇ.ਐਸ. ਲਵਲੀ) : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਸਰਦਾਰ ਸਤਨਾਮ ਸਿੰਘ ਸਲੋਪੁਰੀ , ਸਹਿਜ ਪਾਠ ਸੇਵਾ ਸੁਸਾਇਟੀ ਵੱਲੋਂ ਗੁਰਬਾਣੀ ਦੀ ਲੋਹ, ਸ਼ਖ਼ਸੀਅਤ ਉਸਾਰੀ ਤੇ ਨੈਤਿਕ ਕਦਰਾਂ ਕੀਮਤਾਂ ਬਾਰੇ ਭਾਸ਼ਨ ਦਿੱਤਾ।ਜਿਸ ਵਿਚ ਉਨ੍ਹਾਂ ਨੇ ਮਨੁੱਖ ਦੀ ਸ਼ਖ਼ਸੀਅਤ ਉਸਾਰੀ ਤੇ ਮਨੁੱਖ ਦੀਆਂ ਕਦਰਾਂ ਕੀਮਤਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਦੱਸਿਆ ਕਿ ਮਨੁੱਖ ਦੀ ਸ਼ਖ਼ਸੀਅਤ ਕਿਹੋ ਜਿਹੀ ਹੋਣੀ ਚਾਹੀਦੀ ਹੈ ਉਸ ਵਿੱਚ ਚੰਗੇ ਗੁਣ ਹੋਣੇ ਚਾਹੀਦੇ ਹਨ। ਉਸ ਵਿੱਚ ਕਦਰਾਂ ਕੀਮਤਾਂ ਦੀ ਭਰਮਾਰ ਹੋਣੀ ਚਾਹੀਦੀ ਹੈ। 
ਉਨ੍ਹਾਂ ਨੇ ਆਪਣੇ ਭਾਸ਼ਨ ਵਿੱਚ ਵਿਦਿਆਰਥੀਆਂ ਨੂੰ ਸਮਝਾਇਆ ਕਿ ਸਾਨੂੰ ਗਲਤ ਢੰਗ ਨਾਲ ਰੁਪਏ ਨਹੀਂ ਕਮਾਉਣੇ ਚਾਹੀਦੇ । ਉਨ੍ਹਾਂ ਨੇ ਗੁਰੂਆਂ ਦੇ ਜੀਵਨ ਬਾਰੇ ਦੱਸਦੇ ਹੋਏ ਕਿਹਾ ਕਿ ਸਾਨੂੰ ਗੁਰੂਆਂ ਦੇ ਦੱਸੇ ਰਾਹਾਂ ਉਪਰ ਤੁਰਨਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਗੱਲਾਂ ਤੇ ਅਮਲ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਸਾਨੂੰ ਗੁਰਬਾਣੀ ਨਾਲ ਜੁੜੇ ਰਹਿਣਾ ਚਾਹੀਦਾ ਹੈ। ਉਨਾਾਂ ਹਸਾਨੂੰ ਕਿ ਸਾਨੂੰ ਆਪਣੀ ਜ਼ਿੰਦਗੀ ’ਚ ਕਦੇ ਵੀ ਝੂਠ ਨਹੀਂ ਬੋਲਣਾ ਚਾਹੀਦਾ ਤੇ ਹਰ ਕੰਮ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ। 
ਇਸ ਸਮਾਗਮ ਦੌਰਾਨ ਸੁਸਾਇਟੀ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਧਾਰਮਕ ਕਿਤਾਬਾਂ ਅਤੇ ਅਧਿਆਪਕਾਂ ਨੂੰ ਗੁਟਕਾ ਸਾਹਿਬ ਭੇਟ ਕੀਤੇ ਗਏ ਅਤੇ ਸਕੂਲ ਵਲੋਂ ਸਰਦਾਰ ਸਤਨਾਮ ਸਿੰਘ ਸਲੋਪੁਰੀ ਨੂੰ ਸਨਮਾਨਤ ਕੀਤਾ ਗਿਆ । 
ਸਕੂਲ ਦੇ ਪ੍ਰਧਾਨ ਸੁਖਦੇਵ ਸਿੰਘ ਵਾਲੀਆ, ਐਮ. ਡੀ ਗੁਰਮਤਪਾਲ ਸਿੰਘ ਵਾਲੀਆ, ਪ੍ਰਿੰਸੀਪਲ ਦਲਜੀਤ ਕੌਰ ਔਲਖ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਨੂੰ ਸੱਚ ਦੇ ਰਾਹ ਤੇ ਚੱਲਣਾ ਚਾਹੀਦਾ ਹੈ ਤੇ ਕਦੇ ਝੂਠ ਨਹੀਂ ਬੋਲਣਾ ਚਾਹੀਦਾ ਤੇ ਹਰ ਕੰਮ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ ਤੇ ਗੁਰਬਾਣੀ ਦੇ ਲੜ੍ਹ ਲੱਗ ਜਾਣਾ ਚਾਹੀਦਾ ਹੈ।
ਫੋਟੋ 7-6