ਮਾਨਸਾ 'ਚ ਪ੍ਰਾਇਮਰੀ ਸਕੂਲ ਦੇ ਹੈੱਡਮਾਸਟਰ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਪੋਸਟਮਾਰਟਮ ਲਈ ਹਸਪਤਾਲ ਭੇਜੀ ਲਾਸ਼

Primary school headmaster in Mansa shot himself with his licensed revolver

 

ਬੁਢਲਾਡਾ- ਬੁਢਲਾਡਾ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੋਂ ਦੇ ਨੇੜਲੇ ਪਿੰਡ ਗੁਰਨੇ ਕਲਾਂ ਦੇ ਵਸਨੀਕ ਨੇ ਆਪਣੇ ਹੀ ਲਾਇਸੰਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। 

ਮ੍ਰਿਤਕ ਦੀ ਪਹਿਚਾਣ ਸੰਦੀਪ ਕੁਮਾਰ ਵਜੋਂ ਹੋਈ ਜੋ ਕਿ ਸਰਕਾਰੀ ਪ੍ਰਾਇਮਰੀ ਸਕੂਲ ਦੋਦੜਾ ਵਿਖੇ ਮੁੱਖ ਅਧਿਆਪਕ ਵਜੋਂ ਸੇਵਾ ਨਿਭਾਅ ਰਹੇ  ਸੀ।  ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ।