Gurdaspur News : ਫਤਿਹਗੜ੍ਹ ਚੂੜੀਆਂ 'ਚ 'ਆਪ' ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘਰੋਂ ਬਾਹਰ ਨਿਕਲਦੇ ਹੀ ਮੁਲਜ਼ਮਾਂ ਨੇ ਉਸ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ

Fatehgarh Churian

Gurdaspur News : ਫਤਿਹਗੜ੍ਹ ਚੂੜੀਆਂ 'ਚ ਅੱਜ ਆਪ ਦੇ ਨੌਜਵਾਨ ਆਗੂ ਆਸ਼ੂ ਵਰਮਾ 'ਤੇ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਸਪਤਾਲ ਵਿੱਚ ਉਸ ਦੇ ਭਰਾ ਸੰਚਿਤ ਵਰਮਾ ਨੇ ਦੱਸਿਆ ਕਿ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਇਹ ਮਾਮਲਾ ਸਿਆਸਤ ਤੋਂ ਪ੍ਰੇਰਿਤ ਹੋ ਸਕਦਾ ਹੈ। 

ਜਾਣਕਾਰੀ ਅਨੁਸਾਰ ਆਸ਼ੂ ਵਰਮਾ 'ਤੇ ਕੁਝ ਲੋਕਾਂ ਨੇ ਘਰ ਤੋਂ ਬਾਹਰ ਨਿਕਲਦੇ ਹੀ ਹਮਲਾ ਕਰ ਦਿੱਤਾ ਹੈ। ਮੁਲਜ਼ਮਾਂ ਨੇ ਉਸ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਜ਼ਖ਼ਮੀ ਹੋਏ ਨੌਜਵਾਨ ਆਗੂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 

ਇਸ ਦੌਰਾਨ ਆਸ਼ੂ ਵਰਮਾ ਨੇ ਦੱਸਿਆ ਕਿ ਉਹ ਸੋਮਵਾਰ ਸਵੇਰੇ ਦੁਕਾਨ ’ਤੇ ਜਾਣ ਲਈ ਘਰੋਂ ਨਿਕਲੇ ਸਨ। ਇਸ ਦੌਰਾਨ ਤਿੰਨ-ਚਾਰ ਨਕਾਬਪੋਸ਼ਾਂ ਨੇ ਉਸ ਨੂੰ ਘੇਰ ਲਿਆ। ਮੁਲਜ਼ਮਾਂ ਨੇ ਉਸ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਅਤੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਇਸੇ ਦੌਰਾਨ ਮੁਲਜ਼ਮਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।