Moga News : ਮੋਗਾ 'ਚ ਭਾਜਪਾ ਉਮੀਦਵਾਰ ਹੰਸਰਾਜ ਹੰਸ ਦਾ ਵਿਰੋਧ ,ਕਿਸਾਨਾਂ ਨੇ ਦਿਖਾਏ ਕਾਲੇ ਝੰਡੇ

ਏਜੰਸੀ

ਖ਼ਬਰਾਂ, ਪੰਜਾਬ

ਪਿੰਡ ਰਤੀਆ ਵਿੱਚ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਫਰੀਦਕੋਟ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਅਤੇ ਨਾਅਰੇਬਾਜ਼ੀ ਕੀਤੀ ਗਈ

Hansraj Hans
 ਪਿਛਲੇ ਦਿਨੀਂ ਇੱਕ ਕਿਸਾਨ ਦੀ ਹੋਈ ਸੀ ਮੌਤ

 ਪਿਛਲੇ ਦਿਨੀਂ ਇੱਕ ਕਿਸਾਨ ਦੀ ਹੋਈ ਸੀ ਮੌਤ

Moga News : ਅੱਜ ਮੋਗਾ ਦੇ ਪਿੰਡ ਰਤੀਆ ਵਿੱਚ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਫਰੀਦਕੋਟ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰੀ ਪੁਲਿਸ ਫੋਰਸ ਮੌਜੂਦ ਸੀ।

ਜਾਣਕਾਰੀ ਦਿੰਦੇ ਹੋਏ ਕਿਸਾਨ ਆਗੁ ਬਲੌਰ ਸਿੰਘ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਕਿਸਾਨਾਂ ਨਾਲ ਧੋਖਾ ਕੀਤਾ ਗਿਆ ਹੈ। ਜਿਸ ਕਾਰਨ ਕਿਸਾਨ ਅੱਜ ਵੀ ਸਰਹੱਦ 'ਤੇ ਬੈਠੇ ਹਨ। ਇੱਕ ਕਿਸਾਨ ਵੀਰ ਦੀ ਵੀ ਜਾਨ ਚਲੀ ਗਈ।

 ਪਿਛਲੇ ਦਿਨੀਂ ਇੱਕ ਕਿਸਾਨ ਦੀ ਹੋਈ ਸੀ ਮੌਤ 

ਕਿਸਾਨਾਂ ਨੇ ਕਿਹਾ ਕਿ ਅਸੀਂ ਭਾਜਪਾ ਦਾ ਬਾਈਕਾਟ ਕੀਤਾ ਹੋਇਆ ਹੈ। ਪਿੱਛੇ ਜਿਹੇ ਪਰਨੀਤ ਕੌਰ ਦੇ ਵਿਰੋਧ ਦੌਰਾਨ ਸਾਡੇ ਇੱਕ ਕਿਸਾਨ ਸਾਥੀ ਦੀ ਧੱਕਾ ਮੁੱਕੀ ਦੌਰਾਨ ਮੌਤ ਹੋ ਗਈ। ਅਸੀਂ ਕਿਸੇ ਵੀ ਕੀਮਤ 'ਤੇ ਭਾਜਪਾ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਵਾਂਗੇ ਅਤੇ ਜੇਕਰ ਕੋਈ ਉਮੀਦਵਾਰ ਕਿਸੇ ਵੀ ਪਿੰਡ 'ਚ ਵੋਟਾਂ ਮੰਗਣ ਜਾਂਦਾ ਹੈ ਤਾਂ ਅਸੀਂ ਉਸੇ ਤਰ੍ਹਾਂ ਹੀ ਉਨ੍ਹਾਂ ਦਾ ਵਿਰੋਧ ਕਰਾਂਗੇ।