ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਦੇ ਚਲਦੇ ਪ੍ਰੋਗਰਾਮ ਦੌਰਾਨ ਸਿਮਰਨ ਮਹੰਤ ਨੇ ਪਾਏ ਖਲਾਰੇ, ਵੀਡੀਓ
ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਦੇ ਪ੍ਰੋਗਰਾਮ ਰੱਖੇ ਹੋਏ ਸਨ
ਚੰਡੀਗੜ੍ਹ - ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿਖੇ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਦੇ ਚਲਦੇ ਪ੍ਰੋਗਰਾਮ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਖਹਿਰਾ ਦੇ ਚੱਲਦੇ ਪ੍ਰੋਗਰਾਮ ਵਿਚ ਸਿਮਰਨ ਮਹੰਤ ਪਹੁੰਚ ਗਈ। ਦਰਅਸਲ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡਾਂ ਵਿਚ ਚੋਣ ਜਲਸਿਆਂ ਨੂੰ ਸੰਬੋਧਨ ਕਰਨ ਦੇ ਪ੍ਰੋਗਰਾਮ ਰੱਖੇ ਹੋਏ ਸਨ। ਸੁਖਪਾਲ ਖਹਿਰਾ ਜਿਉ ਹੀ ਪਿੰਡ ਲੱਡਾ ਵਿਚ ਸੰਬੋਧਨ ਕਰਨ ਲੱਗੇ ਤਾਂ ਉੱਥੇ ਸਿਮਰਨ ਮਹੰਤ ਵੱਲੋਂ ਪਹੁੰਚ ਕੇ ਸਟੇਜ ਅੱਗੇ ਹੰਗਾਮਾ ਕੀਤਾ ਗਿਆ ਤੇ ਉਸ ਦੀ ਗੱਲ ਸੁਣਨ ਲਈ ਕਿਹਾ ਗਿਆ।
ਜਿਉਂ ਹੀ ਸਿਮਰਨ ਮਹੰਤ ਵੱਲੋਂ ਮਾਈਕ ਨੂੰ ਹੱਥ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਂਗਰਸੀ ਸਮਰਥਕਾਂ ਵੱਲੋਂ ਸਿਮਰਨ ਮਹੰਤ ਨੂੰ ਪਿੱਛੇ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਇਸੇ ਗੱਲ 'ਤੇ ਹੀ ਹੱਥੋਪਾਈ ਹੋ ਗਈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਿਮਰਨ ਮਹੰਤ ਦੀ ਕੁੱਟਮਾਰ ਵੀ ਕੀਤੀ ਗਈ ਹੈ ਤੇ ਵਰਕਰਾਂ ਨੇ ਉਸ ਦੀ ਗੱਡੀ ਵੀ ਭੰਨੀ ਹੈ।
ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਪਿੰਡ ਲੱਡਾ ਦੇ ਸਰਪੰਚ ਮਿੱਠੂ ਲੱਡਾ ਵੱਲੋਂ ਕਰਵਾਇਆ ਗਿਆ ਸੀ ਅਤੇ ਸਿਮਰਨ ਮਹੰਤ ਨਾਲ ਮਿੱਠੂ ਲੱਡਾ ਦਾ ਵਿਵਾਦ ਚੱਲ ਰਿਹਾ ਹੈ ਕਿਉਂਕਿ ਮਿੱਠੂ ਲੱਡਾ ਨੇ ਪਿਛਲੇ ਸਮੇਂ ਦੌਰਾਨ ਸਿਮਰਨ ਮਹੰਤ ਨਾਲ ਵਿਆਹ ਕਰਵਾਇਆ ਸੀ। ਇਹ ਵਿਵਾਦ ਪਹਿਲਾਂ ਵੀ ਕਾਫ਼ੀ ਸੁਰਖੀਆਂ ਵਿਚ ਰਿਹਾ ਸੀ ਅਤੇ ਹੁਣ ਇਕ ਵਾਰ ਮੁੜ ਚਰਚਾ ਵਿਚ ਆ ਗਿਆ ਹੈ।