Punjab News: ਹੁਸ਼ਿਆਰਪੁਰ ਵਿਚ ISI ਏਜੰਟ ਕਾਬੂ; ਹੁਣ ਤਕ 2 ਵਾਰ ਪਾਕਿਸਤਾਨ ਦੀ ਯਾਤਰਾ ਕਰ ਚੁੱਕਿਆ ਹੈ ਮੁਲਜ਼ਮ
ਹਰਪ੍ਰੀਤ ਸਿੰਘ ਉਰਫ਼ ਪਾਸਟਰ ਜੌਨਸਨ (35) ਵਜੋਂ ਹੋਈ ਪਛਾਣ
Punjab News: ਪਾਕਿਸਤਾਨ ਦੀ ਖੁਫੀਆ ਏਜੰਸੀ 'ਇੰਟਰ ਸਰਵਿਸਿਜ਼ ਇੰਟੈਲੀਜੈਂਸ' (ਆਈਐਸਆਈ) ਲਈ ਕਥਿਤ ਤੌਰ 'ਤੇ ਜਾਸੂਸੀ ਕਰਨ ਅਤੇ ਭਾਰਤ ਵਿਰੋਧੀ ਗਤੀਵਿਧੀਆਂ 'ਚ ਮਦਦ ਕਰਨ ਦੇ ਦੋਸ਼ 'ਚ ਹੁਸ਼ਿਆਰਪੁਰ ਜ਼ਿਲ੍ਹੇ 'ਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਲਾਈਨ ਹੁਸ਼ਿਆਰਪੁਰ ਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਸਐਸਪੀ ਸੁਰੇਂਦਰ ਲਾਂਬਾ ਨੇ ਦਸਿਆ ਕਿ ਹੁਸ਼ਿਆਰਪੁਰ ਪੁਲਿਸ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਕੇਂਦਰੀ ਟੀਮਾਂ ਦੀ ਮਦਦ ਨਾਲ ਸਾਂਝੇ ਆਪਰੇਸ਼ਨ ਤਹਿਤ ਇਹ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦਸਿਆ ਕਿ ਇਸ ਵਿਅਕਤੀ 'ਤੇ ਭਾਰਤੀ ਫੌਜੀ ਤਾਇਨਾਤੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਦੇਣ ਅਤੇ ਅਪਣੇ ਮੋਬਾਈਲ ਫੋਨ ਤੋਂ ਦਸਤਾਵੇਜ਼ ਅਤੇ ਫੋਟੋਆਂ ਭੇਜ ਕੇ ਭਾਰਤ ਵਿਰੋਧੀ ਗਤੀਵਿਧੀਆਂ ਦਾ ਸਮਰਥਨ ਕਰਨ ਦਾ ਦੋਸ਼ ਹੈ।
ਪੁਲਿਸ ਨੇ ਦਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਹੁਸ਼ਿਆਰਪੁਰ ਦੇ ਫਗਵਾੜਾ ਰੋਡ 'ਤੇ ਰੇਲਵੇ ਕਰਾਸਿੰਗ ਦੇ ਨਜ਼ਦੀਕ ਵਿਜੇ ਨਗਰ ਇਲਾਕੇ 'ਚ ਰਹਿੰਦੇ ਹਰਪ੍ਰੀਤ ਸਿੰਘ ਉਰਫ਼ ਪਾਸਟਰ ਜੋਨਸਨ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਫਤਿਹਪੁਰ ਸੁੱਗਾ ਭਿੱਖੀ ਵਿੰਡ ਤਰਨਤਾਰਨ ਨੂੰ ਕਾਬੂ ਕੀਤਾ। ਪੁਲਿਸ ਮੁਤਾਬਕ ਹਰਪ੍ਰੀਤ ਸਿੰਘ ਪਿਛਲੇ ਤਿੰਨ-ਚਾਰ ਸਾਲਾਂ ਤੋਂ ਸ਼ਹਿਰ 'ਚ ਰਹਿ ਰਿਹਾ ਸੀ ਅਤੇ ਵਿਜ਼ਟਰ ਵੀਜ਼ੇ 'ਤੇ ਦੋ ਵਾਰ ਪਾਕਿਸਤਾਨ ਗਿਆ ਸੀ।
ਪੁਲਿਸ ਦਾ ਕਹਿਣਾ ਹੈ ਕਿ ਉਹ ਪਾਕਿਸਤਾਨ ਵਿਚ ਆਈਐਸਆਈ ਅਧਿਕਾਰੀਆਂ ਨੂੰ ਮਿਲਿਆ ਸੀ ਅਤੇ ਹੁਣ ਇਥੇ ਵੀ ਉਹ ਵਟਸਐਪ ਉਤੇ ਆਈਐਸਆਈ ਦੇ ਇਨ੍ਹਾਂ ਅਧਿਕਾਰੀਆਂ ਦੇ ਸੰਪਰਕ ਵਿਚ ਸੀ। ਪੁਲਿਸ ਅਨੁਸਾਰ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਹਰਪ੍ਰੀਤ ਸਿੰਘ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਭਾਰਤੀ ਸਿਮ ਕਾਰਡ ਖਰੀਦੇ ਸਨ ਅਤੇ ਇਨ੍ਹਾਂ ਸਿਮ ਕਾਰਡਾਂ ਰਾਹੀਂ ਉਸ ਨੇ ਆਈਐਸਆਈ ਅਧਿਕਾਰੀਆਂ ਨੂੰ ਵਟਸਐਪ ਅਤੇ ਹੋਰ ਇੰਟਰਨੈੱਟ ਆਧਾਰਿਤ ਐਪਸ ਦੀ ਵਰਤੋਂ ਕਰਨ 'ਚ ਮਦਦ ਕੀਤੀ ਸੀ। ਪੁਲਿਸ ਨੇ ਦਸਿਆ ਕਿ ਉਨ੍ਹਾਂ ਨੇ ਉਸ ਕੋਲੋਂ 8 ਤੋਂ 10 ਮੋਬਾਈਲ ਸਿਮ ਕਾਰਡ ਅਤੇ ਇਕ ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਹੈ।
(For more Punjabi news apart from Man arrested in hoshiarpur for spying for Pakistan's ISI, stay tuned to Rozana Spokesman)