ਬਲਦੇਵ ਸਿੰਘ ਸਰਾਂ ਨੇ ਅਹੁਦਾ ਸੰਭਾਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਨਵਨਿਯੁਕਤ ਚੇਅਰਮੈਨ ਇੰਜੀ. ਬਲਦੇਵ ਸਿੰਘ ਸਰਾਂ ਨੇ ਅਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਬਿਜਲੀ ਬੋਰਡ ਦੇ ...

Baldev Singh Saran

ਪਟਿਆਲਾ, 6 ਜੂਨ (ਸਸਸ) : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਨਵਨਿਯੁਕਤ ਚੇਅਰਮੈਨ ਇੰਜੀ. ਬਲਦੇਵ ਸਿੰਘ ਸਰਾਂ ਨੇ ਅਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਬਿਜਲੀ ਬੋਰਡ ਦੇ ਸੇਵਾਮੁਕਤ ਚੀਫ਼ ਇੰਜੀਨੀਅਰ ਸ੍ਰੀ ਸਰਾਂ ਨੂੰ ਪੰਜਾਬ ਸਰਕਾਰ ਵਲੋਂ ਲੰਘੇ ਕਲ੍ਹ ਕਾਰਪੋਰੇਸ਼ਨ ਦਾ ਚੇਅਰਮੈਨ ਲਗਾਇਆ ਗਿਆ ਸੀ। 

ਉਨ੍ਹਾਂ ਦੇ ਚਰਜ ਸੰਭਾਲਣ ਮੌਕੇ ਸਾਬਕਾ ਕੇਂਦਰੀ ਮੰਤਰੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸ੍ਰੀਮਤੀ ਪਰਨੀਤ ਕੌਰ ਅਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਸਮੇਤ ਹੋਰ ਕਈ ਕਾਂਗਰਸੀ ਨੇਤਾ ਮੌਜੂਦ ਸਨ। ਉਨ੍ਹਾਂ ਦੇ ਪਰਵਾਰਕ ਮੈਂਬਰਾਂ ਨੇ ਵੀ ਕੁਰਸੀ 'ਤੇ ਬਿਠਾਉਣ ਲਈ ਹਾਜ਼ਰੀ ਲਵਾਈ।