ਪੰਜਾਬ ਨੂੰ ਰਵਾਇਤੀ ਪਾਰਟੀਆਂ ਤੋਂ ਆਜ਼ਾਦ ਕਰਵਾਉਣ ਲਈ ਜਨਤਾ ਦੇ ਸਹਿਯੋਗ ਦੀ ਲੋੜ: ਬ੍ਰਹਮਪੁਰਾ, ਢੀਂਡਸਾ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਆਜ਼ਾਦ ਸਿੱਖ ਰਾਜ ਮੁੱਦੇ 'ਤੇ ਖੁਲ੍ਹ ਕੇ ਬੋਲਣਾ ਚਾਹੀਦੈ : ਕਰਨੈਲ ਸਿੰਘ ਪੀਰ ਮੁਹੰਮਦ
ਚੰਡੀਗੜ੍ਹ : ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਨੀਵਾਰ ਨੂੰ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਟੈਲੀਫ਼ੋਨ 'ਤੇ ਗੱਲਬਾਤ ਕੀਤੀ ਅਤੇ ਦੋਹਾਂ ਆਗੂਆਂ ਦਰਮਿਆਨ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਗਲੀ ਰਣਨੀਤੀ ਤੈਅ ਕੀਤੀ ਗਈ ਹੈ ਜਿਸ ਦੇ ਵਿਚਾਰ ਵਟਾਂਦਰੇ ਦੀ ਜ਼ੋਰਦਾਰ ਚਰਚਾ ਸਿਆਸੀ ਗਲਿਆਰਿਆਂ ਵਿਚ ਚਲ ਰਹੀ ਹੈ।
ਦੋਹਾਂ ਆਗੂਆਂ ਵਿਚਾਲੇ ਹੋਈ ਗੱਲਬਾਤ ਦਾ ਵੇਰਵਾ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਮੀਡੀਆ ਨੂੰ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਬਗ਼ਾਵਤ ਦਾ ਝੰਡਾ ਚੁੱਕਣ ਵਾਲੇ ਇਕ ਸਮਾਨ ਵਿਚਾਰ ਰੱਖਣ ਵਾਲੇ ਆਗੂ ਅੱਜ ਵੀ ਉਸੇ ਮੁੱਦੇ 'ਤੇ ਖੜੇ ਹਾਂ ਅਤੇ ਅਜੇ ਵੀ ਬਾਦਲਾਂ ਤੋਂ ਪਾਰਟੀ ਨੂੰ ਨਿੱਜੀ ਜਗੀਰ ਬਣਾਉਣ ਲਈ ਨਿਰਾਸ਼ ਹਨ ਅਤੇ ਮੌਜੂਦਾ ਸਮੇਂ ਵੀ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਨਿਰਾਸ਼ਾ ਦੀ ਸਥਿਤੀ ਬਣੀ ਹੋਈ ਹੈ,
ਜਿਵੇਂ ਕਿ ਧਾਰਮਕ ਗ੍ਰੰਥਾਂ ਦੀ ਬੇਅਦਬੀ, ਸੌਦਾ ਸਾਧ ਦੀ ਮਾਫ਼ੀ, ਬਰਗਾੜੀ ਅਤੇ ਬਹਿਬਲ ਕਲਾਂ ਗੋਲੀਬਾਰੀ ਘਟਨਾਵਾਂ ਅਤੇ ਬਾਦਲਾਂ ਦੀ ਅਗਵਾਈ ਹੇਠ ਪਾਰਟੀ ਦਾ ਪਤਨ ਪੰਥਕ ਸਿਧਾਂਤਾਂ ਤੋਂ ਭਟਕਣਾਂ ਅਤੇ ਖ਼ਾਸ ਕਰ, ਬਾਦਲਾਂ ਵਲੋਂ ਅਪਣੇ ਨਿੱਜੀ ਸਵਾਰਥਾਂ ਲਈ ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਜਿਸ ਨਾਲ ਸਿੱਖੀ ਦਾ ਘਾਣ ਹੋ ਰਿਹਾ ਹੈ।
ਟਕਸਾਲੀ ਨੇਤਾਵਾਂ ਨੇ ਅਪਣੀ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਉਪਰੋਕਤ ਮੁੱਦਿਆਂ ਦੇ ਕਾਰਨ, ਬਾਦਲਾਂ ਵਿਰੁਧ ਬਗ਼ਾਵਤ ਦਾ ਝੰਡਾ ਅੱਜ ਵੀ ਪੂਰਾ ਬਰਕਰਾਰ ਹੈ ਅਤੇ ਪਾਰਟੀ ਵਿਚ ਮੁੜ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਭਾਵੇਂ ਕਿ ਬਾਦਲ ਪਰਿਵਾਰ ਸਾਨੂੰ ਕਿਸੇ ਕਿਸਮ ਦਾ ਲਾਲਚ ਦੇਵੇ। ਇਸ ਲਈ ਅਜਿਹੀਆਂ ਝੂਠੀਆਂ ਖ਼ਬਰਾਂ ਤੇ ਵਿਸ਼ਵਾਸ ਨਾ ਕਰੋ ਜੋ ਬਾਦਲਾਂ ਦੇ ਸਮੂਹ ਦੁਆਰਾ ਝੂਠ ਦਾ ਪੁਲੰਦਾ ਤਿਆਰ ਕੀਤਾ ਹੋਇਆ ਹੈ।