ਕੇਂਦਰੀ ਮੰਤਰੀ ਨੇ ‘ਬੀਜ ਘਪਲੇ’ ’ਤੇ ਪੰਜਾਬ ਸਰਕਾਰ ਤੋਂ ਮੰਗੀ ਰੀਪੋਰਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਕਥਿਤ ਬੀਜ ਘਪਲੇ ’ਤੇ ਪੰਜਾਬ ਸਰਕਾਰ ਤੋਂ ਰੀਪੋਰਟ ਮੰਗੀ ਹੈ।

Union Minister Narendra Singh Tomar

ਚੰਡੀਗੜ੍ਹ, 6 ਜੂਨ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਕਥਿਤ ਬੀਜ ਘਪਲੇ ’ਤੇ ਪੰਜਾਬ ਸਰਕਾਰ ਤੋਂ ਰੀਪੋਰਟ ਮੰਗੀ ਹੈ। ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਕੁੱਝ ਬੇਈਮਾਨ ਸਪਲਾਈਕਰਤਾਵਾਂ ਵਲੋਂ ਕਿਸਾਨਾਂ ਨੂੰ ਨਕਲੀ ਅਤੇ ਅਪ੍ਰਮਾਣਤ ਬੀਜਾਂ ਦੀ ਸਪਲਾਈ ਕਰਨ ਬਾਬਤ ਕਥਿਤ ਬੀਜ ਘਪਲੇ ਦਾ ਮਾਮਲਾ ਚੁਕਿਆ ਸੀ ਜਿਸ ਤੋਂ ਬਾਅਦ ਸੂਬੇ ’ਚ ਤਿੰਨ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। 

ਤੋਮਰ ਨੇ ਵੀਡੀਉ ਕਾਨਫ਼ਰੰਸ ਜ਼ਰੀਏ ਮੀਡੀਆ ਨੂੰ ਕਿਹਾ, ‘‘ਕੇਂਦਰ ਪੰਜਾਬ ਸਰਕਾਰ ਤੋਂ ਰੀਪੋਰਟ ਮਿਲਣ ਤੋਂ ਬਾਅਦ ਇਸ ਮਾਮਲੇ ’ਚ ਜ਼ਰੂਰੀ ਕਾਰਵਾਈ ਕਰੇਗਾ।’’ 
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਤੋਮਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਸੀ ਕਿ ਡੂੰਘੀ ਜਾਂਚ ਤੋਂ ਲਈ ਇਸ ਮਾਮਲੇ ਨੂੰ ਸੀ.ਬੀ.ਆਈ. ਨੂੰ ਸੌਂਪਿਆ ਜਾਵੇ।
ਇਸ ਮਾਮਲੇ ’ਚ ਮੁੱਖ ਮੰਤਰੀ ਅਮਰਿੰਦ ਸਿੰਘ ਨੇ ਸ਼ੁਕਰਵਾਰ ਨੂੰ ਕਿਹਾ ਸੀ ਕਿ ਐਸ.ਆਈ.ਟੀ. ਇਸ ਮਾਮਲੇ ਦੀ ਡੂੰਘੀ ਜਾਂਚ ਕਰ ਰਹੀ ਹੈ ਅਤੇ ਇਸ ਦੀ ਅਵਾਈ ਵਧੀਕ ਪੁਲਿਸ ਡਾਇਰੈਕਟਰ ਜਨਰਲ ਪੱਧਰ ਦੇ ਇਕ ਅਧਿਕਾਰੀ ਕਰ ਰਹੇ ਹਨ।          (ਪੀਟੀਆਈ)