ਪਤੀ ਨੇ ਕੁੱਟਮਾਰ ਕਰ ਪਤਨੀ ਅਤੇ ਬੱਚਿਆਂ ਨੂੰ ਘਰੋਂ ਕੱਢਿਆ, ਇਨਸਾਫ ਲਈ ਖਾ ਰਹੇ ਦਰ-ਦਰ ਦੀਆਂ ਠੋਕਰਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਠਿੰਡਾ ਵਿਖੇ ਸਹੁਰੇ ਪਰਿਵਾਰ ਵੱਲੋਂ ਅਪਣੀ ਨੂੰਹ ਅਤੇ ਬੱਚਿਆਂ ਨੂੰ ਘਰੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ।

Husband beat wife and children and drove them out of house

ਬਠਿੰਡਾ (ਸੁਖਜਿੰਦਰ ਸਹੋਤਾ): ਬਠਿੰਡਾ (Bathinda) ਵਿਖੇ ਸਹੁਰੇ ਪਰਿਵਾਰ ਵੱਲੋਂ ਅਪਣੀ ਨੂੰਹ ਅਤੇ ਬੱਚਿਆਂ ਨੂੰ ਘਰੋਂ ਕੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਮਹਿਲਾ ਅਤੇ ਬੱਚੇ ਇਨਸਾਫ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਮਿਲੀ ਜਾਣਕਾਰੀ ਮੁਤਾਬਕ ਪੀੜਤ ਔਰਤ ਮੀਨੂੰ ਦਾ ਵਿਆਹ ਕਰੀਬ 18 ਸਾਲ ਪਹਿਲਾਂ ਜੈਤੋ ਵਿਖੇ ਹੋਇਆ ਸੀ।

ਇਹ ਵੀ ਪੜ੍ਹੋ: ਦਿੱਲੀ ਵਿਚ ਟੀਕਾਕਰਨ ਦਾ ਵੱਡਾ ਅਭਿਆਨ, ''ਜਿਥੇ ਵੋਟ ਉਥੇ ਟੀਕਾਕਰਨ''

ਬੀਤੇ 2 ਸਾਲ ਤੋਂ ਉਸ ਦੇ ਸਹੁਰੇ ਪਰਿਵਾਰ ਵੱਲੋਂ ਉਸ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦਿਆਂ ਕਰੀਬ 3 ਮਹੀਨੇ ਪਹਿਲਾਂ ਉਸ ਦੇ ਪਤੀ ਨੇ ਉਸ ਨੂੰ ਅਤੇ ਅਪਣੇ ਦੋ ਬੱਚਿਆਂ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ। ਪੀੜਤ ਮਹਿਲਾ ਨੇ ਕਈ ਵਾਰ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਲਿਖਤ ਦਰਖ਼ਾਸਤਾਂ ਦੇ ਕੇ ਇਨਸਾਫ (Justice) ਦੀ ਮੰਗ ਕੀਤੀ ਪਰ ਅੱਜ ਤੱਕ ਉਸ ਨੂੰ ਇਨਸਾਫ ਨਹੀਂ ਮਿਲਿਆ।

ਇਹ ਵੀ ਪੜ੍ਹੋ:  ਸੌਦਾ ਸਾਧ ਨੂੰ ਮਿਲਣ ਹਸਪਤਾਲ ਪਹੁੰਚੀ ਹਨੀਪ੍ਰੀਤ, ਮੁਲਾਕਾਤ ਲਈ ਬਣਵਾਇਆ Attendant Card

ਮੀਨੂੰ ਆਪਣੇ 2 ਬੱਚੇ ਇਕ ਲੜਕਾ ਅਤੇ ਲੜਕੀ ਸਮੇਤ ਆਪਣੇ ਪਿਤਾ ਦੇ ਘਰ ਰਹਿਣ ਲਈ ਮਜਬੂਰ ਹੈ। ਗੱਲਬਾਤ ਕਰਦਿਆ ਪੀੜਤ ਮਹਿਲਾ ਨੇ ਦੱਸਿਆ ਕਿ ਪਤੀ ਵੱਲੋਂ ਘਰੋਂ ਕੱਢਣ ਤੋਂ ਬਾਅਦ ਜਦੋਂ ਉਹ ਥਾਣਾ ਜੈਤੋਂ ਦੇ ਮੁੱਖ ਅਫਸਰ ਕੋਲ ਮਦਦ ਲਈ ਗਈ ਤਾਂ ਉਹਨਾਂ ਕੋਈ ਮਦਦ ਨਹੀਂ ਕੀਤੀ। ਮੀਨੂੰ ਨੇ ਮੰਗ ਕੀਤੀ ਕਿ ਉਸ ਨੂੰ ਇਨਸਾਫ ਦਵਾਇਆ ਜਾਵੇ ਅਤੇ ਉਸ ਦਾ ਘਰ ਵਸਾਇਆ ਜਾਵੇ।

ਇਹ ਵੀ ਪੜ੍ਹੋ: ਸ਼ਾਹੀ ਪਰਿਵਾਰ ’ਚ ਖੁਸ਼ਖਬਰੀ: ਦੂਜੀ ਵਾਰ ਪਿਤਾ ਬਣੇ ਪ੍ਰਿੰਸ ਹੈਰਿਸ, ਮੇਘਨ ਨੇ ਧੀ ਨੂੰ ਦਿੱਤਾ ਜਨਮ

ਇਸ ਮੌਕੇ ਗੱਲਬਾਤ ਕਰਦਿਆ ਮੀਨੂੰ ਦੀ ਬੱਚੀ ਨੇ ਕਿਹਾ ਕਿ ਉੁਸ ਦੇ ਪਿਤਾ ਅਤੇ ਮਾਤਾ ਵਿਚਕਾਰ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਬੱਚੀ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਉਹਨਾਂ ਨੂੰ ਅਤੇ ਉਹਨਾਂ ਦੀ ਮਾਂ ਨੂੰ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਹੈ। ਬੱਚੀ ਦਾ ਕਹਿਣਾ ਹੈ ਕਿ ਉਹ ਅਪਣੇ ਨਾਨਾ ਜੀ ਦੇ ਘਰ ਨਹੀਂ ਰਹਿਣਾ ਚਾਹੁੰਦੀ, ਉਸ ਨੂੰ ਅਪਣਾ ਘਰ ਚਾਹੀਦਾ ਹੈ।