MP ਰਵਨੀਤ ਬਿੱਟੂ ਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ 

ਏਜੰਸੀ

ਖ਼ਬਰਾਂ, ਪੰਜਾਬ

ਵਿਅਕਤੀ ਨੇ ਰਵਨੀਤ ਬਿੱਟੂ ਨੂੰ ਧਮਕੀ ਦਿੰਦਿਆਂ ਕਿਹਾ ਹੈ ਕਿ ਮੂਸੇਵਾਲਾ ਤੋਂ ਬਾਅਦ ਹੁਣ ਤੇਰਾ ਨੰਬਰ ਹੈ।

Ravneet Bittu, Ruldu singh Mansa

ਲੁਧਿਆਣਾ : ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਵਿਦੇਸ਼ੀ ਨੰਬਰਾਂ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀਆਂ ਅਣਪਛਾਤੇ ਵਿਅਕਤੀ ਵੱਲੋਂ ਵਿਦੇਸ਼ ਤੋਂ ਗਰੁੱਪ ਕਾਲ ਕਰ ਕੇ ਦਿੱਤੀਆਂ ਗਈਆਂ ਹਨ। ਵਿਅਕਤੀ ਨੇ ਰਵਨੀਤ ਬਿੱਟੂ ਨੂੰ ਧਮਕੀ ਦਿੰਦਿਆਂ ਕਿਹਾ ਹੈ ਕਿ ਮੂਸੇਵਾਲਾ ਤੋਂ ਬਾਅਦ ਹੁਣ ਤੇਰਾ ਨੰਬਰ ਹੈ।

ਇਸ ਤੋਂ ਬਾਅਦ ਰਵਨੀਤ ਬਿੱਟੂ ਵੱਲੋਂ ਧਮਕੀ ਭਰੇ ਫੋਨ ਕਾਲ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਸੂਚਿਤ ਵੀ ਕੀਤਾ ਗਿਆ ਹੈ। ਰਵਨੀਤ ਬਿੱਟੂ ਕਿਸੇ ਕੰਮ ਲਈ ਬਾਹਰ ਗਏ ਹੋਏ ਹਨ ਇਹ ਜਾਣਕਾਰੀ ਉਹਨਾਂ ਦੇ ਪੀਏ ਨੇ ਸਾਂਝੀ ਕੀਤੀ ਹੈ। ਇਸ ਗਰੁੱਪ ਕਾਲ ਵਿਚ ਸ਼ਿਵ ਸੈਨਾ ਆਗੂ ਗੋਰ ਤਾਪਰ ਵੀ ਮੌਜੂਦ ਸਨ ਜਿਨ੍ਹਾਂ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਵੱਲੋਂ ਕਿਹਾ ਗਿਆ ਕਿ ਇਹਨਾਂ ਦਾ ਹਾਲ ਵੀ ਸਿੱਧੂ ਮੂਸੇਵਾਲਾ ਵਾਂਗ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਅਜਿਹੀਆਂ ਧਮਕੀਆਂ ਭਰੀਆਂ ਕਾਲਾਂ ਦੀਆਂ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ। ਇਸ ਤੋਂ ਪਹਿਲਾਂ ਗੈਂਗਸਟਰਾਂ ਵੱਲੋਂ ਕਈ ਗਾਇਕਾਂ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ।