ਸਿੱਧੂ ਮੂਸੇਵਾਲਾ ਮਾਮਲਾ: ਅਦਾਲਤ ਨੇ ਸੰਦੀਪ ਕੇਕੜਾ ਨੂੰ 5 ਦਿਨ ਦੇ ਰਿਮਾਂਡ ’ਤੇ ਭੇਜਿਆ
ਪੁਲਿਸ ਨੇ ਖ਼ੁਲਾਸਾ ਕੀਤਾ ਹੈ ਕਿ ਸੰਦੀਪ ਉਰਫ ਕੇਕੜਾ ਨੇ ਆਪਣੇ ਆਪ ਨੂੰ ਮੂਸੇਵਾਲਾ ਦੇ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਉਸ 'ਤੇ ਨਜ਼ਰ ਰੱਖੀ ਹੋਈ ਸੀ।
ਮਾਨਸਾ: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿਚ ਮਾਨਸਾ ਅਦਾਲਤ ਨੇ ਸੰਦੀਪ ਕੇਕੜਾ ਨੂੰ 5 ਦਿਨ ਦੇ ਰਿਮਾਂਡ ’ਤੇ ਭੇਜਿਆ ਹੈ। ਇਸ ਦੇ ਨਾਲ ਹੀ ਇਕ ਹੋਰ ਮੁਲਜ਼ਮ ਪ੍ਰਭਦੀਪ ਸਿੰਘ ਨੂੰ ਵੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਸ ਨੂੰ 3 ਦਿਨ ਦੇ ਰਿਮਾਂਡ ’ਤੇ ਭੇਜਿਆ ਗਿਆ ਹੈ। ਸੰਦੀਪ ਕੇਕੜਾ ਨੂੰ 11 ਜੂਨ ਅਤੇ ਪ੍ਰਭਦੀਪ ਨੂੰ 9 ਜੂਨ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
Sidhu Moose Wala
ਪੁਲਿਸ ਨੇ ਖ਼ੁਲਾਸਾ ਕੀਤਾ ਹੈ ਕਿ ਸੰਦੀਪ ਉਰਫ ਕੇਕੜਾ ਨੇ ਆਪਣੇ ਆਪ ਨੂੰ ਮੂਸੇਵਾਲਾ ਦੇ ਪ੍ਰਸ਼ੰਸਕ ਵਜੋਂ ਪੇਸ਼ ਕਰਕੇ ਉਸ 'ਤੇ ਨਜ਼ਰ ਰੱਖੀ ਹੋਈ ਸੀ। ਵਾਰਦਾਤ ਤੋਂ ਕੁਝ ਸਮਾਂ ਪਹਿਲਾਂ ਜਦੋਂ ਗਾਇਕ ਆਪਣੇ ਘਰ ਤੋਂ ਜਾ ਰਿਹਾ ਸੀ, ਉਸ ਸਮੇਂ ਕੇਕੜਾ ਨੇ ਗਾਇਕ ਨਾਲ ਸੈਲਫੀ ਵੀ ਖਿੱਚੀ ਸੀ।
Sidhu Moose Wala
ਏਡੀਜੀਪੀ ਪਰਮੋਦ ਬਾਨ ਬਾਨ ਨੇ ਕਿਹਾ, “ਕੇਕੜਾ ਨੇ ਸ਼ੂਟਰਾਂ ਅਤੇ ਵਿਦੇਸ਼ੀ ਸੰਚਾਲਕਾਂ ਨਾਲ ਸਾਰੀ ਜਾਣਕਾਰੀ ਜਿਵੇਂ ਗਾਇਕ ਨਾਲ ਉਸ ਦੇ ਸੁਰੱਖਿਆ ਕਰਮੀ ਨਹੀਂ ਸਨ, ਵਾਹਨ ਵਿਚ ਸਵਾਰਾਂ ਦੀ ਗਿਣਤੀ, ਵਾਹਨ ਸਬੰਧੀ ਵੇਰਵੇ ਅਤੇ ਉਹ ਗੈਰ-ਬੁਲਟ-ਪਰੂਫ ਵਾਹਨ ਮਹਿੰਦਰਾ ਥਾਰ ਵਿਚ ਸਫ਼ਰ ਕਰ ਰਿਹਾ ਸੀ, ਆਦਿ ਸਾਂਝੀ ਕੀਤੀ।”